ਝਾਰਖੰਡ ਦੇ ਹਜ਼ਾਰੀਬਾਗ 'ਚ ਵਿਸ਼ਾਲ ਗੁਰਮਤਿ ਸਮਾਗਮ, ਰਾਜ ਮੰਤਰੀ ਜਯੰਤ ਸਿਨਹਾ ਨੇ ਕੀਤੀ ਸ਼ਮੂਲੀਅਤ

By Jashan A - April 22, 2019 3:04 pm

ਝਾਰਖੰਡ ਦੇ ਹਜ਼ਾਰੀਬਾਗ 'ਚ ਵਿਸ਼ਾਲ ਗੁਰਮਤਿ ਸਮਾਗਮ, ਰਾਜ ਮੰਤਰੀ ਜਯੰਤ ਸਿਨਹਾ ਨੇ ਕੀਤੀ ਸ਼ਮੂਲੀਅਤ,ਝਾਰਖੰਡ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਹਜ਼ਾਰੀਬਾਗ 'ਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

sgpc ਝਾਰਖੰਡ ਦੇ ਹਜ਼ਾਰੀਬਾਗ 'ਚ ਵਿਸ਼ਾਲ ਗੁਰਮਤਿ ਸਮਾਗਮ, ਰਾਜ ਮੰਤਰੀ ਜਯੰਤ ਸਿਨਹਾ ਨੇ ਕੀਤੀ ਸ਼ਮੂਲੀਅਤ

ਇਸ ਗੁਰਮਿਤ ਸਮਾਗਮ 2 ਦਿਨ ਚੱਲੇਗਾ। ਸਮਾਗਮ ਦੇ ਪਹਿਲੇ ਦਿਨ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਯੰਤ ਸਿਨਹਾ ਵਿਸ਼ੇਸ਼ ਤੌਰ 'ਤੇ ਪਹੁੰਚੇ।ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਈ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਵਧਾਈਆਂ।

ਹੋਰ ਪੜ੍ਹੋ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਰਵਾਨਾ

sgpc ਝਾਰਖੰਡ ਦੇ ਹਜ਼ਾਰੀਬਾਗ 'ਚ ਵਿਸ਼ਾਲ ਗੁਰਮਤਿ ਸਮਾਗਮ, ਰਾਜ ਮੰਤਰੀ ਜਯੰਤ ਸਿਨਹਾ ਨੇ ਕੀਤੀ ਸ਼ਮੂਲੀਅਤ

ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਅਜੋਕੇ ਸਮੇਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸੰਸਾਰ ਭਰ 'ਚ ਪਹੁੰਚਾਣ ਦੀ ਜ਼ਰੂਰਤ ਹੈ ਅਤੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਜੋ ਵੀ ਸਮਾਗਮ ਕੀਤੇ ਜਾ ਰਹੇ ਹਨ ਉਹ ਸਮਾਗਮ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਵਿਅਕਤੀ ਵਿਅਕਤੀ ਤੱਕ ਪਹੁੰਚਾ ਰਹੇ ਹਨ।

-PTC News

adv-img
adv-img