ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 24 ਘੰਟਿਆਂ ‘ਚ 9 ਅੱਤਵਾਦੀ ਢੇਰ

J&K: Indian Army 9 terrorists killed in last 24 hours in Kashmir Valley
ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 24 ਘੰਟਿਆਂ 'ਚ 9 ਅੱਤਵਾਦੀ ਢੇਰ   

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, 24 ਘੰਟਿਆਂ ‘ਚ 9 ਅੱਤਵਾਦੀ ਢੇਰ:ਸ੍ਰੀਨਗਰ : ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਅੱਜ ਸਫਲਤਾ ਮਿਲੀ ਹੈ। ਉਨ੍ਹਾਂ ਨੇ ਪਿਛਲੇ 24 ਘੰਟਿਆਂ ਵਿੱਚ 9 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਦੌਰਾਨ ਕੁਝ ਅੱਤਵਾਦੀ ਕੰਟਰੋਲ ਰੇਖਾ ‘ਤੇ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਨੂੰਢੇਰਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸੈਨਾ ਦੇ ਸੂਤਰਾਂ ਅਨੁਸਾਰ ਮਿਲੀ ਹੈ।

ਕਸ਼ਮੀਰ ਘਾਟੀ ਵਿੱਚ ਪਿਛਲੇ 24 ਘੰਟਿਆਂ ਵਿੱਚ ਭਾਰਤੀ ਫੌਜ ਦੁਆਰਾ 9 ਅੱਤਵਾਦੀ ਢੇਰ ਕੀਤੇ ਗਏ ਹਨ। ਬੀਤੇ ਦਿਨੀਂ ਦੱਖਣੀ ਕਸ਼ਮੀਰ ਦੇ ਬਟਪੁਰਾ ਵਿੱਚ ਚਾਰ ਅੱਤਵਾਦੀ ਢੇਰ ਗਏ ਹਨ, ਜਦੋਂ ਕਿ ਕੇਰਨ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ 5 ਹੋਰ ਮਾਰੇ ਗਏ ਹਨ। ਕੇਰਨ ਸੈਕਟਰ ਵਿਚ ਢੇਰ ਕੀਤੇ ਗਏ ਅੱਤਵਾਦੀ ਕੰਟਰੋਲ ਰੇਖਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਪਿਛਲੇ ਦਿਨ ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਕੁਲਗਾਮ ਦੇ ਹਰਮੰਦ ਗੁਰੀ ਪਿੰਡ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ,ਜਿਸ ਤੋਂ ਬਾਅਦ ਫੌਜਾਂ ਨੇ ਸ਼ਨੀਵਾਰ ਸਵੇਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਹ ਮੁਹਿੰਮ ਦੀ ਸ਼ੁਰੂਆਤ ਪੁਲਿਸ ਨੂੰ ਮਿਲੀ ਭਰੋਸੇਯੋਗ ਜਾਣਕਾਰੀ ਦੇ ਅਧਾਰ ‘ਤੇ ਕੀਤੀ ਗਈ ਸੀ।
-PTCNews