Mon, Apr 29, 2024
Whatsapp

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ

Written by  Shanker Badra -- June 13th 2020 11:38 AM
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ:ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ 2 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੋਵੇਂ ਅੱਤਵਾਦੀ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਫਿਲਹਾਲ ਇਕ ਹੋਰ ਅੱਤਵਾਦੀ ਦੇ ਲੁਕੇ ਹੋਣ ਦੀ ਖਬਰ ਹੈ। ਇਸ ਦੌਰਾਨ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ੁਫੀਆ ਜਾਣਕਾਰੀ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਕੇਂਦਰੀ ਰਿਜ਼ਰਵ ਪੁਲਿਸ ਦਸਤੇ ਅਤੇ ਰਾਸ਼ਟਰੀ ਰਾਈਫ਼ਲਜ਼ ਦੇ ਜਵਾਨਾਂ ਨੇ ਅੱਜ ਸ਼ਨੀਵਾਰ ਨੂੰ ਕੁਲਗਾਮ ਦੇ ਨਿਪੋਰਾ ਇਲਾਕੇ ਵਿਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਦੋਂ ਸੁਰੱਖਿਆ ਬਲਾਂ ਦੇ ਜਵਾਨ ਪਿੰਡ ਵੱਲ ਵਧ ਰਹੇ ਸਨ, ਤਾਂ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਮਗਰੋਂ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕਰਦਿਆਂ ਮੁਕਾਬਲੇ ਵਿਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਫ਼ੌਜ ਦਾ ਸਰਚ ਅਭਿਆਨ ਜਾਰੀ ਹੈ। -PTCNews


Top News view more...

Latest News view more...