Advertisment

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ

author-image
Shanker Badra
Updated On
New Update
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ
Advertisment
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਢੇਰ:ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਵਿਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ 2 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੋਵੇਂ ਅੱਤਵਾਦੀ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਫਿਲਹਾਲ ਇਕ ਹੋਰ ਅੱਤਵਾਦੀ ਦੇ ਲੁਕੇ ਹੋਣ ਦੀ ਖਬਰ ਹੈ। publive-image ਇਸ ਦੌਰਾਨ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ੁਫੀਆ ਜਾਣਕਾਰੀ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਕੇਂਦਰੀ ਰਿਜ਼ਰਵ ਪੁਲਿਸ ਦਸਤੇ ਅਤੇ ਰਾਸ਼ਟਰੀ ਰਾਈਫ਼ਲਜ਼ ਦੇ ਜਵਾਨਾਂ ਨੇ ਅੱਜ ਸ਼ਨੀਵਾਰ ਨੂੰ ਕੁਲਗਾਮ ਦੇ ਨਿਪੋਰਾ ਇਲਾਕੇ ਵਿਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। publive-imageਜਦੋਂ ਸੁਰੱਖਿਆ ਬਲਾਂ ਦੇ ਜਵਾਨ ਪਿੰਡ ਵੱਲ ਵਧ ਰਹੇ ਸਨ, ਤਾਂ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਮਗਰੋਂ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕਰਦਿਆਂ ਮੁਕਾਬਲੇ ਵਿਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਫ਼ੌਜ ਦਾ ਸਰਚ ਅਭਿਆਨ ਜਾਰੀ ਹੈ। -PTCNews-
jammu-and-kashmir punjabi-news
Advertisment

Stay updated with the latest news headlines.

Follow us:
Advertisment