Fri, Apr 19, 2024
Whatsapp

JNU ਹਿੰਸਾ: ਅਮਿਤ ਸ਼ਾਹ ਨੇ ਪੁਲਿਸ ਕਮਿਸ਼ਨਰ ਤੋਂ ਘਟਨਾ ਦੀ ਮੰਗੀ ਰਿਪੋਰਟ

Written by  Jashan A -- January 06th 2020 08:28 AM
JNU ਹਿੰਸਾ: ਅਮਿਤ ਸ਼ਾਹ ਨੇ ਪੁਲਿਸ ਕਮਿਸ਼ਨਰ ਤੋਂ ਘਟਨਾ ਦੀ ਮੰਗੀ ਰਿਪੋਰਟ

JNU ਹਿੰਸਾ: ਅਮਿਤ ਸ਼ਾਹ ਨੇ ਪੁਲਿਸ ਕਮਿਸ਼ਨਰ ਤੋਂ ਘਟਨਾ ਦੀ ਮੰਗੀ ਰਿਪੋਰਟ

JNU ਹਿੰਸਾ: ਅਮਿਤ ਸ਼ਾਹ ਨੇ ਪੁਲਿਸ ਕਮਿਸ਼ਨਰ ਤੋਂ ਘਟਨਾ ਦੀ ਮੰਗੀ ਰਿਪੋਰਟ,ਨਵੀਂ ਦਿੱਲੀ: ਬੀਤੀ ਰਾਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਹੋਏ ਹਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਅਮੁਲ ਪਟਨਾਇਕ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਉਹਨਾਂ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਗ੍ਰਹਿ ਮੰਤਰੀ ਦੇ ਦਫਤਰ ਵਲੋਂ ਟਵੀਟ ਕੀਤਾ ਗਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਜੇ.ਐੱਨ.ਯੂ. ਹਿੰਸਾ ਨੂੰ ਲੈ ਕੇ ਦਿੱਲੀ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਹੋਰ ਪੜ੍ਹੋ: ਸੁਰੱਖਿਆ ਬਲਾਂ 'ਤੇ ਪੱਥਰ ਵਰਾਉਣ ਵਾਲੀ ਵਿਦਿਆਰਥਣ ਬਣੀ ਮਹਿਲਾ ਫੁਟਬਾਲ ਟੀਮ ਦੀ ਕਪਤਾਨ https://twitter.com/HMOIndia/status/1213864828613169152?s=20 ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਜਵਾਹਰ ਲਾਲ ਯੂਨੀਵਰਸਿਟੀ (ਜੇ.ਐਨ.ਯੂ) ‘ਚ ਮਾਸਕ ਪਹਿਨੀ ਕੁੱਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਜੇ.ਐਨ.ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਅਤੇ ਕੁੱਝ ਵਿਦਿਆਰਥੀ ਜ਼ਖਮੀ ਹੋ ਗਏ। -PTC News


Top News view more...

Latest News view more...