Advertisment

JNU ਹਿੰਸਾ: ਅਮਿਤ ਸ਼ਾਹ ਨੇ ਦਿੱਲੀ ਦੇ ਉੱਪ ਰਾਜਪਾਲ ਨਾਲ ਕੀਤੀ ਗੱਲਬਾਤ, ਜਾਣੋ ਕੀ ਕਿਹਾ

author-image
Jashan A
Updated On
New Update
JNU ਹਿੰਸਾ: ਅਮਿਤ ਸ਼ਾਹ ਨੇ ਦਿੱਲੀ ਦੇ ਉੱਪ ਰਾਜਪਾਲ ਨਾਲ ਕੀਤੀ ਗੱਲਬਾਤ, ਜਾਣੋ ਕੀ ਕਿਹਾ
Advertisment
JNU ਹਿੰਸਾ: ਅਮਿਤ ਸ਼ਾਹ ਨੇ ਦਿੱਲੀ ਦੇ ਉੱਪ ਰਾਜਪਾਲ ਨਾਲ ਕੀਤੀ ਗੱਲਬਾਤ, ਜਾਣੋ ਕੀ ਕਿਹਾ,ਨਵੀਂ ਦਿੱਲੀ: ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਹੋਏ ਹਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਉੱਪ ਰਾਜਪਾਲ ਨਾਲ ਗੱਲਬਾਤ ਕੀਤੀ ਹੈ।ਅਮਿਤ ਸ਼ਾਹ ਨੇ ਅਨਿਲ ਬੈਜਲ ਨੂੰ ਯੂਨੀਵਰਸਿਟੀ ਨੁਮਾਇੰਦਿਆਂ ਨੂੰ ਮਿਲਣ ਲਈ ਕਿਹਾ ਹੈ। ਇਸ ਤੋਂ ਇਲਾਵਾ ਦੱਖਣੀ-ਪੱਛਮੀ ਦਿੱਲੀ ਦੇ ਡੀ.ਸੀ.ਪੀ. ਦਵਿੰਦਰ ਆਰੀਆ ਨੇ ਕਿਹਾ ਕਿ ਜੇ.ਐਨ.ਯੂ. ਹਿੰਸਾ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਤੇ ਸੀ.ਸੀ.ਟੀ.ਵੀ. ਫੁਟੇਜ ਤੇ ਸੋਸ਼ਲ ਮੀਡੀਆ ਨੂੰ ਮਾਮਲੇ ਦੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। https://twitter.com/ANI/status/1214046874455310336 ਤੁਹਾਨੂੰ ਦੱਸ ਦੇਈਏ ਕਿ ਬੀਤੀ ਰਾਤ ਜਵਾਹਰ ਲਾਲ ਯੂਨੀਵਰਸਿਟੀ (ਜੇ.ਐਨ.ਯੂ) ‘ਚ ਮਾਸਕ ਪਹਿਨੀ ਕੁੱਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਜੇ.ਐਨ.ਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਅਤੇ 23 ਹੋਰ ਵਿਦਿਆਰਥੀ ਜ਼ਖਮੀ ਹੋ ਗਏ ਸਨ।ਜਿਸ ਤੋਂ ਬਾਅਦ ਇਲਾਜ ਲਈ ਉਹਨਾਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਫਿਲਹਾਲ ਸਾਰੇ ਵਿਦਿਆਰਥੀਆਂ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। https://twitter.com/ANI/status/1214045823626932229 -PTC News-
amit-shah national-news jnu-violence student-attack
Advertisment

Stay updated with the latest news headlines.

Follow us:
Advertisment