ਮਨੋਰੰਜਨ ਜਗਤ

ਜੌਹਨ ਅਬਰਾਹਮ ਤੇ ਪਤਨੀ ਪ੍ਰਿਆ ਦੋਵੇਂ ਕੋਰੋਨਾ ਪੌਜ਼ੇਟਿਵ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

By Riya Bawa -- January 03, 2022 12:23 pm -- Updated:January 03, 2022 12:23 pm

John Abraham Corona Positive: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਣ ਕਰਕੇ ਹੁਣ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਵੀ ਹੁਣ ਕੋਰੋਨਾ ਦਾ ਸ਼ਿਕਾਰ ਹੋ ਰਹੀਆਂ ਹਨ। ਹੁਣ ਬਾਲੀਵੁੱਡ ਐਕਟਰ ਜੌਹਨ ਅਬਰਾਹਮ ਦੀ ਕੋਰੋਨਾ ਰਿਪੋਰਟ ਵੀ ਪੌਜ਼ੇਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਜੌਹਨ ਨੇ ਖੁਦ ਸਾਂਝੀ ਕੀਤੀ ਹੈ। ਐਕਟਰ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦੀ ਪਤਨੀ ਪ੍ਰਿਆ ਦੋਵੇਂ ਹੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।

ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਜ਼ਰੀਏ ਇੱਕ ਸਟੋਰੀ ਸ਼ੇਅਰ ਕਰਦੇ ਹੋਏ ਆਪਣੇ ਫੈਨਜ਼ ਨੂੰ ਦੱਸਿਆ ਕਿ ਉਹ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਦੀ ਵੀ ਰਿਪੋਰਟ ਪੌਜ਼ੇਟਿਵ ਪਾਈ ਗਈ ਹੈ। ਉਨ੍ਹਾਂ ਨੇ ਸਟੋਰੀ ‘ਚ ਲਿਖਿਆ ਕਿ, ਮੈਂ ਤਿੰਨ ਦਿਨ ਪਹਿਲਾਂ ਇੱਕ ਸ਼ਖਸ ਦੇ ਸੰਪਰਕ ‘ਚ ਆਇਆ ਸੀ, ਬਾਅਦ ‘ਚ ਪਤਾ ਚੱਲਿਆ ਕਿ ਉਹ ਕੋਰੋਨਾ ਪੌਜ਼ੇਟਿਵ ਸੀ ਜਿਸ ਤੋਂ ਬਾਅਦ ਮੈਂ ਤੇ ਮੇਰੀ ਪਤਨੀ ਨੇ ਕੋਰੋਨਾ ਟੈਸਟ ਕਰਵਾਇਆ ਤੇ ਪੌਜ਼ੀਟਿਵ ਪਾਏ ਗਏ।

ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 33 ਹਜ਼ਾਰ 750 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਦੌਰਾਨ 123 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 1 ਲੱਖ 45 ਹਜ਼ਾਰ 582 ਹੋ ਗਈ ਹੈ। ਹਾਲਾਂਕਿ ਇਸ ਸਮੇਂ ਦੌਰਾਨ ਕੋਰੋਨਾ ਤੋਂ 10 ਹਜ਼ਾਰ 846 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

-PTC News

  • Share