Fri, Apr 19, 2024
Whatsapp

ਕੋਰੋਨਾ ਮਹਾਂਮਾਰੀ ਦੌਰਾਨ ਮਦਦ 'ਚ ਜੁਟੇ ਲੋਕਾਂ ਨੂੰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਕੀਤਾ ਸਲੂਟ 

Written by  Shanker Badra -- May 07th 2021 11:46 AM -- Updated: May 07th 2021 12:00 PM
ਕੋਰੋਨਾ ਮਹਾਂਮਾਰੀ ਦੌਰਾਨ ਮਦਦ 'ਚ ਜੁਟੇ ਲੋਕਾਂ ਨੂੰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਕੀਤਾ ਸਲੂਟ 

ਕੋਰੋਨਾ ਮਹਾਂਮਾਰੀ ਦੌਰਾਨ ਮਦਦ 'ਚ ਜੁਟੇ ਲੋਕਾਂ ਨੂੰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਕੀਤਾ ਸਲੂਟ 

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਕਾਰਨ ਹਾਲਤ ਕਾਫ਼ੀ ਖ਼ਰਾਬ ਹੁੰਦੀ ਜਾ ਰਹੀ ਹੈ। ਹਰ ਦਿਨ ਲੱਖਾਂ ਲੋਕ ਕੋਰੋਨਾ ਨਾਲ ਸੰਕਰਮਿਤ ਹੋ ਰਹੇ ਹਨ ਅਤੇ ਹਜ਼ਾਰਾਂ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਕਈ ਲੋਕ ਹਨ ,ਜੋ ਇੱਕ ਦੂਜੇ ਦੀ ਮਦਦ ਵਿੱਚ ਜੁਟੇ ਹੋਏ ਹਨ। ਕੀ ਨੱਕ 'ਚ ਨਿੰਬੂ ਦੇ ਰਸ ਦੀਆਂ 2 ਬੂੰਦਾਂ ਪਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ ?  ਜਾਣੋਂ ਇਸ ਦਾਅਵੇ ਦੀ ਸੱਚਾਈ  [caption id="attachment_495492" align="aligncenter" width="300"] ਕੋਰੋਨਾ ਮਹਾਂਮਾਰੀ ਦੌਰਾਨ ਮਦਦ 'ਚ ਜੁਟੇ ਲੋਕਾਂ ਨੂੰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਕੀਤਾ ਸਲੂਟ[/caption] ਬਾਲੀਵੁੱਡ ਸਿਤਾਰੇ ਵੀ ਇਨ੍ਹੀਂ ਦਿਨੀਂ ਮਦਦ ਲਈ ਅੱਗੇ ਆ ਰਹੇ ਹਨ। ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਇਕ ਦੂਜੇ ਦੀ ਮਦਦ ਕਰਨ ਲਈ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਾਰਨ ਸਥਿਤੀ ਕਾਫ਼ੀ ਖ਼ਰਾਬ ਹੁੰਦੀ ਜਾ ਰਹੀ ਹੈ, ਲੋਕ ਇੱਕ ਦੂਜੇ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। [caption id="attachment_495494" align="aligncenter" width="300"] ਕੋਰੋਨਾ ਮਹਾਂਮਾਰੀ ਦੌਰਾਨ ਮਦਦ 'ਚ ਜੁਟੇ ਲੋਕਾਂ ਨੂੰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਕੀਤਾ ਸਲੂਟ[/caption] ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਬੈੱਡ , ਆਕਸੀਜਨ ਆਦਿ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ਰਾਹੀਂ ਬਹੁਤ ਸਾਰੀਆਂ ਚੀਜ਼ਾਂ ਸ਼ੇਅਰ ਕਰ ਰਹੇ ਹਨ। ਜਾਨ ਅਬ੍ਰਾਹਮ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਉਸ ਦੀ ਕਾਫ਼ੀ ਪ੍ਰਸ਼ੰਸਾ ਕਰ ਰਹੇ ਹਨ। ਇਹ ਵੀਡੀਓ ਇੰਟਰਨੈੱਟ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। [caption id="attachment_495493" align="aligncenter" width="259"] ਕੋਰੋਨਾ ਮਹਾਂਮਾਰੀ ਦੌਰਾਨ ਮਦਦ 'ਚ ਜੁਟੇ ਲੋਕਾਂ ਨੂੰ ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਨੇ ਕੀਤਾ ਸਲੂਟ[/caption] ਪੜ੍ਹੋ ਹੋਰ ਖ਼ਬਰਾਂ : ਕੇਂਦਰ ਸਰਕਾਰ 2 ਮਹੀਨੇ ਮੁਫ਼ਤ ਦੇਵੇਗੀ ਰਾਸ਼ਨ , ਜੇਕਰ ਡਿੱਪੂ ਵਾਲਾ ਰਾਸ਼ਨ ਦੇਣ ਤੋਂ ਕਰੇ ਇੰਨਕਾਰ ਤਾਂ ਇੱਥੇ ਕਰੋ ਤਰੁੰਤ ਸ਼ਿਕਾਇਤ ਦੱਸ ਦੇਈਏ ਕਿ ਅਜਿਹੇ ਬਹੁਤ ਸਾਰੇ ਬਾਲੀਵੁੱਡ ਸਿਤਾਰੇ ਹਨ ,ਜੋ ਅੱਜ ਕੱਲ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਸੋਨੂੰ ਸੂਦ ਤੋਂ ਲੈ ਕੇ ਕਾਰਤਿਕ ਆਰੀਅਨ, ਦੀਪਿਕਾ ਪਾਦੁਕੋਣ ਆਪਣੀ ਤਰਫੋਂ ਹਰ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਦੇਸ਼ ਵਿਚ ਕੋਰੋਨਾ ਕਾਰਨ ਸਥਿਤੀ ਕਾਫ਼ੀ ਭਿਆਨਕ ਹੋ ਗਈ ਹੈ। ਹਰ ਰੋਜ਼ 3 ਤੋਂ 4 ਲੱਖ ਕੋਰੋਨਾ ਦੇ ਕੇਸ ਆ ਰਹੇ ਹਨ। ਹਸਪਤਾਲਾਂ ਵਿਚ ਬੈੱਡ ਦੀ ਘਾਟ ਹੈ।  ਲੋਕ ਸਹੂਲਤਾਂ ਦੀ ਘਾਟ ਕਾਰਨ ਮਰ ਰਹੇ ਹਨ। -PTCNews


Top News view more...

Latest News view more...