Advertisment

ਜਾਣੋ, ਜੇਪੀ ਨੱਢਾ ਬਾਰੇ, ਜਿਨ੍ਹਾਂ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ

author-image
Jashan A
Updated On
New Update
ਜਾਣੋ, ਜੇਪੀ ਨੱਢਾ ਬਾਰੇ, ਜਿਨ੍ਹਾਂ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ
Advertisment
ਜਾਣੋ, ਜੇਪੀ ਨੱਢਾ ਬਾਰੇ, ਜਿਨ੍ਹਾਂ ਨੂੰ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ,ਨਵੀਂ ਦਿੱਲੀ: ਸਾਬਕਾ ਕੇਂਦਰੀ ਸਿਹਤ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਭਾਜਪਾ ਨੇਤਾ ਜੇ ਪੀ ਨੱਢਾ ਨੂੰ ਬੀਤੇ ਦਿਨ ਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਹ ਚਰਚਾ ਉਸ ਸਮੇਂ ਹੀ ਸ਼ੁਰੂ ਹੋ ਗਈ ਸੀ ਜਦੋਂ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਸੀ। ਇਸ ਦੇ ਬਾਅਦ ਪੂਰੀ ਸੰਭਾਵਨਾ ਸੀ ਕਿ ਜੇਪੀ ਨੱਢਾ ਦੇ ਹੱਥ ਬੀਜੇਪੀ ਦੀ ਕਮਾਨ ਸੌਂਪੀ ਜਾਵੇਗੀ। publive-imageਏਬੀਵੀਪੀ ਵਲੋਂ ਆਪਣਾ ਰਾਜਨੀਤਕ ਸਫਰ ਸ਼ੁਰੂ ਕਰਣ ਵਾਲੇ ਜੇਪੀ ਨੱਢਾ ਮੂਲ ਰੂਪ ਤੋਂ ਹਿਮਾਚਲ ਦੇ ਬਿਲਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਉਹ ਕਾਲਜ ਦੇ ਸਮੇਂ ਬੀਜੇਪੀ ਦੇ ਵਿਦਿਆਰਥੀ ਸੰਗਠਨ ਏਬੀਵੀਪੀ ਨਾਲ ਜੁੜ੍ਹੇ ਅਤੇ ਕਈ ਅੰਦੋਲਨਾਂ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਜਵਾਨ ਮੋਰਚਾ ਵਿੱਚ ਸ਼ਾਮਿਲ ਹੋ ਗਏ। ਹੋਰ ਪੜ੍ਹੋ: 
Advertisment
ਰਾਮਪਾਲ ਨੂੰ ਅਦਾਲਤ ਨੇ ਕੀਤਾ ਬਰੀ publive-imageਜੇਪੀ ਨੱਢਾ 1991 ਅਤੇ 1993 'ਚ ਭਾਰਤੀ ਜਨਤਾ ਯੁਵਮਾ ਮੋਰਚੇ ਦੇ ਰਾਸ਼ਟਰੀ ਪ੍ਰਧਾਨ ਬਣੇ। ਉਹ 1993 ਵਿੱਚ ਪਹਿਲੀ ਵਾਰ ਵਿਧਾਇਕ ਬਣੇ। ਇਸ ਤੋਂ ਬਾਅਦ 2010 ਵਿੱਚ ਉਹ ਬੀਜੇਪੀ ਦੇ ਰਾਸ਼ਟਰੀ ਮਹਾ ਮੰਤਰੀ ਬਣਾਏ ਗਏ। publive-imageਭਾਜਪਾ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਜੇਪੀ ਨੱਢਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਤੁਹਾਡੇ ਮਾਰਗਦਰਸ਼ਨ 'ਚ ਅਸੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਅੰਤਿਮ ਪਾਏਦਾਨ 'ਤੇ ਖੜੇ ਵਿਅਕਤੀ ਤੱਕ ਲੈ ਕੇ ਜਾਵਾਂਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਵਾਂਗੇ। -PTC News-
national-news latest-national-news national-news-in-punjabi jp-nadda-news latest-jp-nadda-news jp-nadda-news-in-punjabi
Advertisment

Stay updated with the latest news headlines.

Follow us:
Advertisment