Fri, Apr 19, 2024
Whatsapp

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

Written by  Shanker Badra -- June 06th 2019 11:06 AM
ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ:ਅੰਮ੍ਰਿਤਸਰ : ਜੂਨ 1984 ਨੂੰ ਭਾਰਤ ਸਰਕਾਰ ਵੱਲੋਂ ਕੀਤੇ ਗਏ ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਨੂੰ ਸਮਰਪਿਤ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ।ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸ਼ੁਰੂ ਹੋਏ ਸਨ ,ਜਿਸ ਦੇ ਅੱਜ ਸਵੇਰੇ ਭੋਗ ਪਾਏ ਗਏ ਹਨ।ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਰੱਬੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਹੈ। [caption id="attachment_303891" align="aligncenter" width="300"]June 1984 Ghallughara 35th Anniversary Close to Amritsar ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ[/caption] ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਸਮੂਹ ਸਿੱਖ ਜੱਥੇਬੰਦੀਆਂ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਪਹੁੰਚੀਆਂ ਹਨ।ਇਸ ਸਮਾਗਮ ਦੌਰਾਨ ਪਹੁੰਚੀਆਂ ਸਿੱਖ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। [caption id="attachment_303893" align="aligncenter" width="300"]June 1984 Ghallughara 35th Anniversary Close to Amritsar ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ[/caption] ਇਸ ਦੌਰਾਨ ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਅੱਜ ਅੰਮ੍ਰਿਤਸਰ ਵਿੱਚ ਗੁਰੂ ਨਗਰੀ ਦੇ ਜ਼ਿਆਦਾਤਰ ਬਜ਼ਾਰ ਬੰਦ ਹੈ [caption id="attachment_303894" align="aligncenter" width="300"]June 1984 Ghallughara 35th Anniversary Close to Amritsar ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੌਮ ਨੂੰ ਦਿੱਤਾ ਸੰਦੇਸ਼ ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ,ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ,ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ,ਟਕਸਾਲਾਂ, ਕਾਰ ਸੇਵਾ ਸੰਪਰਦਾਵਾਂ ਤੇ ਸਿੱਖ ਸੰਸਥਾਵਾਂ ਦੇ ਮੁਖੀ, ਸ਼੍ਰੋਮਣੀ ਕਮੇਟੀ ਮੈਂਬਰ ਤੇ ਸਟਾਫ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। -PTCNews


Top News view more...

Latest News view more...