Sat, Apr 27, 2024
Whatsapp

ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੁਬਾਰਾ ਲੀਕ ਹੋਣਾ ਮਰਿਆਦਾ ਦੀ ਉਲੰਘਣਾ ਹੈ: ਅਕਾਲੀ ਦਲ

Written by  Joshi -- August 18th 2018 02:23 PM
ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੁਬਾਰਾ ਲੀਕ ਹੋਣਾ ਮਰਿਆਦਾ ਦੀ ਉਲੰਘਣਾ ਹੈ: ਅਕਾਲੀ ਦਲ

ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੁਬਾਰਾ ਲੀਕ ਹੋਣਾ ਮਰਿਆਦਾ ਦੀ ਉਲੰਘਣਾ ਹੈ: ਅਕਾਲੀ ਦਲ

ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੁਬਾਰਾ ਲੀਕ ਹੋਣਾ ਮਰਿਆਦਾ ਦੀ ਉਲੰਘਣਾ ਹੈ: ਅਕਾਲੀ ਦਲ ਚੰਡੀਗੜ•/17 ਅਗਸਤ: ਜਿਸ ਤਰ•ਾਂ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੁੱਕੇ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੇ ਗਏ ਟਵੀਟ ਤੋਂ ਜ਼ਾਹਰ ਹੈ, ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੂਜਾ ਹਿੱਸਾ ਸਰਕਾਰ ਨੂੰ ਸੌਂਪੇ ਜਾਣ ਤੋਂ 24 ਘੰਟਿਆਂ ਤੋਂ ਵੀ ਪਹਿਲਾਂ ਲੀਕ ਕਰ ਦਿੱਤਾ ਗਿਆ ਹੈ। ਇਹ ਸਭ ਕਾਂਗਰਸ, ਜਸਟਿਸ ਰਣਜੀਤ ਸਿੰਘ ਅਤੇ ਉਹਨਾਂ ਦੇ ਕਰੀਬੀ ਰਿਸ਼ਤੇਦਾਰ ਖਹਿਰਾ ਵੱਲੋਂ ਰਲ ਕੇ ਕੀਤੀ ਗਈ ਇੱਕ ਗੰਭੀਰ ਸਿਆਸੀ ਸਾਜ਼ਿਸ਼ ਜਾਪਦੀ ਹੈ। ਸੱਤਾਧਾਰੀ ਪਾਰਟੀ, ਖਹਿਰਾ ਅਤੇ ਜਸਟਿਸ ਰਣਜੀਤ ਸਿੰਘ ਉੱਤੇ ਇਸ ਮਾਮਲੇ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਰਿਪੋਰਟ ਦੇ 195 ਪੰਨਿਆਂ ਦੇ ਪਹਿਲੇ ਭਾਗ ਨੂੰ ਲੀਕ ਕੀਤਾ ਗਿਆ ਸੀ ਅਤੇ ਸਰਕਾਰ ਨੇ ਉਸ ਘਟਨਾ ਦੀ ਜਾਂਚ ਲਈ ਅਜੇ ਕੱਲ• ਇੱਕ ਵਜ਼ਾਰਤੀ ਉਪ ਕਮੇਟੀ ਕਾਇਮ ਕੀਤੀ ਹੈ। ਅਕਾਲੀ ਆਗੂ ਨੇ ਕਿਹਾ ਕਿ ਖਹਿਰਾ ਨੇ ਟਵਿੱਟਰ ਉੱਤੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਦਿੱਤੇ ਗਏ ਹਲਫੀਆ ਬਿਆਨ ਬਾਰੇ ਸੱਚ ਦੱਸਣ ਦੀ ਅਪੀਲ ਕੀਤੀ ਹੈ। ਇਸ ਤੋਂ ਸਪੱਸ਼ਟ ਹੈ ਕਿ ਖਹਿਰਾ ਨੂੰ ਰਿਪੋਰਟ ਦੇ ਦੂਜੇ ਹਿੱਸੇ ਦੀ ਵੀ ਕਾਪੀ ਦਿੱਤੀ ਜਾ ਚੁੱਕੀ ਹੈ ਅਤੇ ਇਹ ਵੀ ਸ਼ੱਕ ਹੁੰਦਾ ਹੈ ਕਿ ਉਸ ਨੂੰ ਅਗਾਊਂ ਹੀ ਕਾਪੀ ਸੌਂਪੀ ਗਈ ਹੈ। ਡਾਕਟਰ ਚੀਮਾ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਇਸ ਤੋਂ ਪਹਿਲਾਂ ਕਿ ਵਜ਼ਾਰਤੀ ਉਪ ਕਮੇਟੀ ਜਾਂਚ ਦਾ ਡਰਾਮਾ ਸ਼ੁਰੂ ਕਰਦੀ, ਇਸ ਰਿਪੋਰਟ ਦਾ ਦੂਜਾ ਹਿੱਸਾ ਵੀ ਖਹਿਰਾ ਦੇ ਰਾਹੀਂ ਲੀਕ ਕਰ ਦਿੱਤਾ ਗਿਆ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਜਾਂ ਤਾਂ ਸਰਕਾਰ ਜਾਣਬੁੱਝ ਕੇ ਇਸ ਰਿਪੋਰਟ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਜਾਂ ਫਿਰ ਰਣਜੀਤ ਸਿੰਘ ਨੇ ਖੁਦ ਖਹਿਰਾ ਨੂੰ ਖੁਸ਼ ਕਰਨ ਅਤੇ ਉਸ ਡੁੱਬ ਰਹੇ ਸਿਆਸੀ ਕਰੀਅਰ ਹੁਲਾਰਾ ਦੇਣ ਵਾਸਤੇ ਇਸ ਰਿਪੋਰਟ ਅੰਦਲੀਆਂ ਗੱਲਾਂ ਉਸ ਨੂੰ ਦੱਸ ਦਿੱਤੀਆਂ ਹਨ। ਅਕਾਲੀ ਆਗੂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਰਿਪੋਰਟ ਅਤੇ ਕੀਤੀ ਜਾਣ ਵਾਲੀ ਕਾਰਵਾਈ ਦੀ ਸਿਫਾਰਿਸ਼ ਸਮੇਤ ਅਗਲੇ ਹਫਤੇ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਥਸ਼ਨ ਵਿਚ ਰੱਖੀ ਜਾਣੀ ਹੈ, ਪਰੰਤੂ ਸਰਕਾਰ ਨੇ ਨਾ ਸਿਰਫ ਇਸ ਰਿਪੋਰਟ ਦੀ ਪਵਿੱਤਰਤਾ ਨੂੰ ਤੀਲਾ ਤੀਲਾ ਕਰ ਦਿੱਤਾ ਹੈ, ਸਗੋਂ ਸਦਨ ਦੀ ਮਰਿਆਦਾ ਨਾਲ ਵੀ ਖ਼ਿਲਵਾੜ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਸਦਨ ਵਿਚ ਰੱਖੀਆਂ ਜਾਣੀਆਂ ਹੁੰਦੀਆਂ ਹਨ ਅਤੇ ਇਹਨਾਂ ਨੂੰ ਚੁੱਪ-ਚੁਪੀਤੇ ਜਾਂ ਖੁੱਲ•ੇਆਮ ਲੀਕ ਕਰਨਾ ਵਿਧਾਨ ਸਭਾ ਦੀ ਮਰਿਆਦਾ ਦੀ ਉਲੰਘਣਾ ਦੇ ਬਰਾਬਰ ਹੁੰਦਾ ਹੈ, ਜਿਸ ਵਾਸਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਅਕਾਲੀ ਆਗੂ ਨੇ ਕਿਹਾ ਕਿ ਵਾਰ ਵਾਰ ਰਿਪੋਰਟ ਦਾ ਲੀਕ ਹੋਣਾ ਇਹੀ ਸਾਬਿਤ ਕਰਦਾ ਹੈ ਕਿ ਮੌਜੂਦਾ ਕਾਂਗਰਸ ਸਰਕਾਰ ਕੋਈ ਵੀ ਚੀਜ਼ ਗੁਪਤ ਰੱਖਣ ਦੇ ਸਮਰੱਥ ਨਹੀਂ ਹੈ। ਅਜਿਹੀਆਂ ਘਟਨਾਵਾਂ ਨਾਲ ਸਦਨ ਦੇ ਸਵੈਮਾਣ ਨੂੰ ਸੱਟ ਮਾਰ ਕੇ ਸਰਕਾਰ ਨੇ ਆਪਣਾ ਸਾਸ਼ਨ ਕਰਨ ਦਾ ਅਧਿਕਾਰ ਗੁਆ ਲਿਆ ਹੈ। ਅਜਿਹੀਆਂ ਰਿਪੋਰਟਾਂ ਨੂੰ ਹਰ ਕੀਮਤ ਉੱਤੇ ਸੰਭਾਲ ਕੇ ਰੱਖਿਆ ਜਾਣਾ ਚਾਹੀਦਾ ਹੈ। ਡਾਕਟਰ ਚੀਮਾ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਇਸ ਰਿਪੋਰਟ ਨੂੰ ਬੇਇਨਸਾਫੀ ਦੀ ਰਿਪੋਰਟ ਕਹਿ ਕੇ ਰੱਦ ਕਰ ਚੁੱਕਿਆ ਹੈ। ਪਾਰਟੀ ਦਾ ਮੰਨਣਾ ਹੈ ਕਿ ਇਹ ਰਿਪੋਰਟ ਕਾਂਗਰਸ ਦੇ ਆਕਾਵਾਂ ਨਾਲ ਮਸ਼ਵਰਾ ਕਰਨ ਮਗਰੋਂ ਪੰਜਾਬ ਕਾਂਗਰਸ ਭਵਨ ਅੰਦਰ ਬੈਠ ਕੇ ਤਿਆਰ ਕੀਤੀ ਗਈ ਹੈ। ਅਕਾਲੀ ਆਗੂ ਨੇ ਕਿਹਾ ਕਿ ਆਪ ਆਗੂ ਖਹਿਰਾ ਵੱਲੋਂ ਇਸ ਰਿਪੋਰਟ ਨੂੰ ਲੀਕ ਕਰਨ ਵਿਚ ਨਿਭਾਈ ਭੂਮਿਕਾ ਤੋਂ ਜਾਪਦਾ ਹੈ ਕਿ ਆਪ ਵੀ ਇਸ ਬੋਗਸ ਰਿਪੋਰਟ ਨੂੰ ਤਿਆਰ ਕਰਵਾਉਣ ਵਿਚ ਭਾਈਵਾਲ ਲੱਗਦੀ ਹੈ। ਉਹਨਾਂ ਕਿਹਾ ਕਿ ਇਸ ਰਿਪੋਰਟ ਨੂੰ ਕੂੜੇਦਾਨ ਵਿਚ ਸੁੱਟਿਆ ਜਾਣਾ ਚਾਹੀਦਾ ਹੈ। —PTC News

  • Tags

Top News view more...

Latest News view more...