ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਵੱਲੋਂ ਮਾਨਸਾ 'ਚ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ

By Riya Bawa -- August 25, 2022 10:06 am -- Updated:August 25, 2022 10:09 am

Sidhu Moosewala Mother Father Candle March: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ। ਮੂਸੇਵਾਲਾ ਦੇ ਪਿਤਾ ਨੇ ਸਮੂਹ ਸਰੋਤਿਆਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ (Candle March) ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਇਸ ਥਾਂ ’ਤੇ ਹੀ ਸਿੱਧੂ ਦਾ ਭੋਗ ਸਮਾਗਮ ਹੋਇਆ ਸੀ। ਇਹ ਮਾਰਚ ਮੂਸੇਵਾਲਾ ਦੀ 'ਲਾਸਟ ਰਾਈਡ' ਤੱਕ ਜਾਵੇਗਾ।

CandleMarch

ਇਹ ਉਹੀ ਥਾਂ ਹੈ ਜਿੱਥੇ 29 ਮਈ ਨੂੰ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਬਾਜ਼ਾਰ ਨਾ ਜਾਵੇ। ਇਸ ਦੇ ਨਾਲ ਹੀ ਆਗੂ ਇਸ ਵਿੱਚ ਹਿੱਸਾ ਲੈ ਸਕਦੇ ਹਨ ਪਰ ਕੋਈ ਸਿਆਸੀ ਬਿਆਨ ਨਹੀਂ ਦੇ ਸਕਦੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫ਼ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇੱਕ ਹਫ਼ਤੇ ਵਿੱਚ ਇਨਸਾਫ਼ ਨਾ ਦਿੱਤਾ ਗਿਆ ਤਾਂ ਉਹ ਸੜਕਾਂ 'ਤੇ ਕੈਂਡਲ ਮਾਰਚ ਕੱਢਣਗੇ।

PTC News-Latest Punjabi news

ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ। ਉਹਨਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲਿਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ 'ਚ ਕਟੌਤੀ ਕਰਨ ਵਾਲੇ ਅਧਿਕਾਰੀ 'ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਸ ਨੇ ਗਲਤੀ ਮੰਨੀ। ਇਸ ਕਤਲ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ 'ਤੇ ਆਉਣ ਲਈ ਮਜਬੂਰ ਹਨ।

Weapons used to kill Sidhu Moosewala supplied to shooters from 'across border'

ਇਹ ਵੀ ਪੜ੍ਹੋ: Punjab Weather Report : ਪੰਜਾਬ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਹੋਇਆ ਜਾਰੀ

ਗੌਰਤਲਬ ਹੈ ਕਿ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਦਿੱਲੀ ਪੁਲਿਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੇ ਕਤਲ ਕੀਤਾ ਸੀ। ਪੰਜਾਬ ਪੁਲਿਸ ਨੇ ਦੋ ਸ਼ਾਰਪਸ਼ੂਟਰਾਂ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਅੰਮ੍ਰਿਤਸਰ ਵਿੱਚ ਇੱਕ ਐਨਕਾਉਂਟਰ ਵਿੱਚ ਮਾਰ ਦਿੱਤਾ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ।

After son's death, Sidhu Moosewala's father shares emotional post on Instagram; Watch Video

-PTC News

  • Share