ਮੁੱਖ ਖਬਰਾਂ

ਜਸਟਿਸ ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਨੇ ਚੁਕਾਈ ਸਹੁੰ

By Shanker Badra -- November 18, 2019 10:21 am

ਜਸਟਿਸ ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਨੇ ਚੁਕਾਈ ਸਹੁੰ:ਨਵੀਂ ਦਿੱਲੀ : ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਅੱਜ ਸਵੇਰੇ ਭਾਰਤ ਦੇ 47ਵੇਂ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਅਹੁਦੇ 'ਤੇ ਗੋਪਨੀਅਤਾ ਦੀ ਸਹੁੰ ਚੁਕਵਾਈ ਹੈ।

Justice Sharad Arvind Bobde Today sworn in as 47th Chief Justice of India ਜਸਟਿਸ ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਨੇ ਚੁਕਾਈ ਸਹੁੰ

ਇਸ ਤੋਂ ਪਹਿਲਾਂ ਜਸਟਿਸ ਰੰਜਨ ਗੋਗੋਈ ਚੀਫ਼ ਜਸਟਿਸ ਆਫ਼ ਇੰਡੀਆ ਵਜੋਂ ਐਤਵਾਰ ਨੂੰਸੇਵਾ ਮੁਕਤ ਹੋ ਗਏ ਸਨ। ਉਨ੍ਹਾਂ ਨੇ ਹੀ 18 ਅਕਤੂਬਰ ਨੂੰ ਆਪਣੇ ਉੱਤਰਾਧਿਕਾਰੀ ਦੇ ਰੂਪ 'ਚ ਸੁਪਰੀਮ ਕੋਰਟ ਦੇ ਦੂਸਰੇ ਸੀਨੀਅਰ ਜੱਜ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ। ਉਨ੍ਹਾਂ ਦੀ ਥਾਂ ਅੱਜ ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ ਦੇਸ਼ ਦੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਈ ਹੈ।

Justice Sharad Arvind Bobde Today sworn in as 47th Chief Justice of India ਜਸਟਿਸ ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਨੇ ਚੁਕਾਈ ਸਹੁੰ

ਦੱਸ ਦੇਈਏ ਕਿ 24 ਅਪ੍ਰੈਲ 1956 ਨੂੰ ਨਾਗਪੁਰ (ਮਹਾਰਾਸ਼ਟਰ) ’ਚ ਜਨਮੇ ਜਸਟਿਸ ਸ਼ਰਦ ਅਰਵਿੰਦ ਬੋਬੜੇ ਪਹਿਲਾਂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵੀ ਰਹਿ ਚੁੱਕੇ ਹਨ। ਉਹ ਮੁੰਬਈ ਸਥਿਤ ਮਹਾਰਾਸ਼ਟਰ ਨੈਸ਼ਨਲ ਲਾੱਅ ਯੂਨੀਵਰਸਿਟੀ ਤੇ ਨਾਗਪੁਰ ਦੀ ਮਹਾਰਾਸ਼ਟਰ ਨੈਸ਼ਨਲ ਲਾੱਅ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ।

  Justice Sharad Arvind Bobde Today sworn in as 47th Chief Justice of India ਜਸਟਿਸ ਸ਼ਰਦ ਅਰਵਿੰਦ ਬੋਬੜੇ ਬਣੇ ਭਾਰਤ ਦੇ 47ਵੇਂ ਚੀਫ਼ ਜਸਟਿਸ , ਰਾਸ਼ਟਰਪਤੀ ਨੇ ਚੁਕਾਈ ਸਹੁੰ

ਕਾਬਿਲੇਗ਼ੌਰ ਹੈ ਕਿ ਜਸਟਿਸ ਸ਼ਰਦ ਅਰਵਿੰਦ ਬੋਬੜੇ ਲੱਗਭਗ 18 ਮਹੀਨੇ ਤੱਕ ਸੀਜੀਆਈ ਦੇ ਰੂਪ 'ਚ ਕੰਮ ਕਰਨਗੇ ਤੇ 23 ਅਪ੍ਰੈਲ 2021 ਨੂੰ ਸੇਵਾਮੁਕਤ ਹੋਣਗੇ। ਸ੍ਰੀ ਬੋਬੜੇ ਨਾਗਪੁਰ ਦੇ ਵਕੀਲਾਂ ਦੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਦਾਦਾ ਤੇ ਪਿਤਾ ਵੀ ਵਕੀਲ ਰਹੇ ਹਨ। ਉਨ੍ਹਾਂ ਦੇ ਪਿਤਾ ਸ੍ਰੀ ਅਰਵਿੰਦ ਬੋਬੜੇ 1980 ਤੇ 1985 ’ਚ ਮਹਾਰਾਸ਼ਟਰ ਦੇ ਐਡਵੋਕੇਟ ਜਨਰਲ ਸਨ।
-PTCNews

  • Share