ਮਾਛੀਵਾੜਾ 'ਚ ਕਬੱਡੀ ਖਿਡਾਰੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ

By Baljit Singh - July 12, 2021 8:07 pm

ਮਾਛੀਵਾੜਾ: ਮਾਛੀਵਾੜਾ ਵਿਚ ਕਤਲ ਦੀ ਵੱਡੀ ਵਾਰਦਾਤ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇੰਦਰਾ ਕਲੌਨੀ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ।

ਪੜੋ ਹੋਰ ਖਬਰਾਂ: DSGPC ਦੇ ਯਤਨਾਂ ਸਦਕਾ ਕਿਸਾਨੀ ਸੰਘਰਸ਼ ਨਾਲ ਜੁੜੇ ਆਖਰੀ ਦੋ ਕਿਸਾਨਾਂ ਦੀ ਵੀ ਹੋਈ ਜ਼ਮਾਨਤ: ਮਨਜਿੰਦਰ ਸਿਰਸਾ

ਘਟਨਾ ਦੇ ਸਬੰਧ ਵਿਚ ਦੱਸਿਆ ਜਾ ਰਿਹਾ ਹੈ ਕਿ 13 ਵਿਅਕਤੀਆਂ ਨੇ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਪੁਲਸ ਥਾਣੇ ਅੱਗੇ ਧਰਨਾ ਵੀ ਲਾਇਆ ਹੈ।

ਪੜੋ ਹੋਰ ਖਬਰਾਂ: PSPCL ਨੇ ਤੁਰੰਤ ਪ੍ਰਭਾਵ ਨਾਲ ਉਦਯੋਗਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਬੰਦਿਸ਼ਾਂ ‘ਚ ਦਿੱਤੀ ਢਿੱਲ

ਇਸ ਸਬੰਧੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ 13 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਪੇਮਾਰੀ ਲਈ ਟੀਮਾਂ ਭੇਜੀਆਂ ਗਈਆਂ ਹਨ।

-PTC News

adv-img
adv-img