ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲਾ, 27 ਮੌਤਾਂ

Kabul attack on Gurdwara:27 Dead In Terror Attack On Gurudwara in Afghanistan
ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲਾ, 27 ਮੌਤਾਂ  

ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ’ਤੇ ਅੱਤਵਾਦੀ ਹਮਲਾ, 27 ਮੌਤਾਂ:ਕਾਬੁਲ : ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਇੱਕ ਗੁਰਦੁਆਰਾ ਸਾਹਿਬ ਉੱਪਰ ਹੋਏ ਅੱਤਵਾਦੀ ਹਮਲੇ ‘ਚ ਮੌਤਾਂ ਦੀ ਗਿਣਤੀ ਵੱਧ ਕੇ 27 ਹੋ ਗਈ ਹੈ। ਇਸ ਹਮਲੇ ਦੀ ਜਿੰਮੇਵਾਰੀ ਇਸਲਾਮਿਕ ਸਟੇਟ (ਆਈ.ਐੱਸ.) ਨੇ ਲਈ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਅੱਜ ਪੁਰਾਣੇ ਕਾਬੁਲ ਸ਼ਹਿਰ ’ਚ ਸਥਿਤ ਇੱਕ ਗੁਰਦੁਆਰਾ ਸਾਹਿਬ ਉੱਤੇ ਅਚਾਨਕ ਹਮਲਾ ਕਰ ਦਿੱਤਾ ਹੈ। ਜਿਸ ਸਮੇਂ ਇਹ ਹਮਲਾ ਹੋਇਆ ਉਸ ਵਕਤ ਗੁਰਦੁਆਰੇ ਵਿਚ ਲਗਭਗ 150 ਸ਼ਰਧਾਲੂ ਮੌਜੂਦ ਸਨ।ਹਾਲਾਂਕਿ ਸੁਰੱਖਿਆ ਬਲਾਂ ਨੇ ਕੁਝ ਸ਼ਰਧਾਲੂਆਂ ਨੂੰ ਉਥੋਂ ਬਾਹਰ ਕੱਢ ਲਿਆ ਹੈ।

ਦੱਸ ਦੇਈਏ ਕਿ ਅਫਗਾਨਿਸਤਾਨ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੈ। ਅਫਗਾਨਿਸਤਾਨ ਵਿੱਚ ਲਗਭਗ 300 ਸਿੱਖ ਪਰਿਵਾਰ ਰਹਿੰਦੇ ਹਨ। ਕਾਬੁਲ ਅਤੇ ਜਲਾਲਾਬਾਦ ਵਿਚ ਸਿੱਖਾਂ ਦੀ ਗਿਣਤੀ ਵਧੇਰੇ ਹੈ। ਇਨ੍ਹਾਂ ਦੋਹਾਂ ਸ਼ਹਿਰਾਂ ਵਿਚ ਗੁਰਦੁਆਰੇ ਵੀ ਹਨ।
-PTCNews