Thu, Apr 18, 2024
Whatsapp

ਕਾਬੁਲ 'ਚ ਗੈਸ ਸਿਲੰਡਰ ਫਟਣ ਕਾਰਨ 9 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ

Written by  Jashan A -- January 13th 2019 07:19 PM
ਕਾਬੁਲ 'ਚ ਗੈਸ ਸਿਲੰਡਰ ਫਟਣ ਕਾਰਨ 9 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ

ਕਾਬੁਲ 'ਚ ਗੈਸ ਸਿਲੰਡਰ ਫਟਣ ਕਾਰਨ 9 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ

ਕਾਬੁਲ 'ਚ ਗੈਸ ਸਿਲੰਡਰ ਫਟਣ ਕਾਰਨ 9 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ,ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਘਰ 'ਚ ਗੈਸ ਸਿਲੰਡਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ 9 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਹਾਦਸੇ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ। [caption id="attachment_240115" align="aligncenter" width="300"]kabul ਕਾਬੁਲ 'ਚ ਗੈਸ ਸਿਲੰਡਰ ਫਟਣ ਕਾਰਨ 9 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ[/caption] ਇਸ ਮੌਕੇ ਮਾਮਲੇ ਸਬੰਧੀ ਸਿਹਤ ਮੰਤਰਾਲੇ ਦੇ ਬੁਲਾਰੇ ਵਾਹਿਦੁੱਲਾ ਮਯਰ ਨੇ ਕਿਹਾ ਕਿ ਅਫਗਾਨਿਸਤਾਨ ਦੀ ਰਾਜਧਾਨੀ 'ਚ ਇਕ ਘਰ 'ਚ ਸ਼ਨੀਵਾਰ ਰਾਤ ਨੂੰ ਹੋਏ ਧਮਾਕੇ 'ਚ ਕਈ ਲੋਕ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। [caption id="attachment_240114" align="aligncenter" width="300"]kabul ਕਾਬੁਲ 'ਚ ਗੈਸ ਸਿਲੰਡਰ ਫਟਣ ਕਾਰਨ 9 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ[/caption] ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਕਾਬੁਲ ਦੇ ਇਕ ਗੈਸ ਸਟੇਸ਼ਨ 'ਚ ਅੱਗ ਲੱਗ ਗਈ ਸੀ ਜੋ ਨੇੜਲੀ ਇਕ ਇਮਾਰਤ ਤਕ ਫੈਲ ਗਈ ਸੀ। ਇਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਾਫੀ ਨੁਕਸਾਨ ਹੋਇਆ ਸੀ। ਉਸ ਸਮੇਂ 42 ਵਿਅਕਤੀ ਉਸ ਅੱਗ 'ਚ ਝੁਲਸ ਕੇ ਜ਼ਖਮੀ ਹੋ ਗਏ ਸਨ। ਸਟੇਸ਼ਨ 'ਤੇ ਖੜ੍ਹੇ ਗੈਸ ਟੈਂਕਰ 'ਚ ਵੀ ਅੱਗ ਲੱਗ ਗਈ ਸੀ ਅਤੇ ਕਾਫੀ ਨੁਕਸਾਨ ਹੋਇਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਹੋ ਰਹੀ ਹੈ। -PTC News


Top News view more...

Latest News view more...