ਹੋਰ ਖਬਰਾਂ

ਹਿਸਾਰ-ਚੰਡੀਗੜ੍ਹ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਮੌਤ

By Jashan A -- December 01, 2019 12:13 pm

ਹਿਸਾਰ-ਚੰਡੀਗੜ੍ਹ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਮੌਤ,ਕੈਥਲ: ਕੈਥਲ 'ਚ ਹਿਸਾਰ-ਚੰਡੀਗੜ੍ਹ ਹਾਈਵੇ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਪਿੰਡ ਤਾਰਾਪੁਰ ਮਾਜਰੀ ਦੇ ਰਾਮ ਸਿੰਘ, ਸੁਰਿੰਦਰ, ਰਾਜਿੰਦਰ ਪਾਲ ਅਤੇ ਪਿੰਡ ਬਰਦਾਰ ਦੇ ਭੂਸ਼ਣ ਸਿੰਘ ਦੇ ਤੌਰ 'ਤੇ ਹੋਈ ਹੈ।

ਇਹ ਚਾਰੋਂ ਸਮਾਗਮ 'ਚ ਹਿੱਸਾ ਲੈ ਕੇ ਸਫੀਦਾਂ ਤੋਂ ਵਾਪਸ ਮੋਹਾਲੀ ਜਾ ਰਹੇ ਸਨ ਕਿ ਇਸੇ ਦੌਰਾਨ ਉਨ੍ਹਾਂ ਦੀ ਗੱਡੀ ਡਿਵਾਈਡਰ ਨਾਲ ਟਕਰਾਅ ਕੇ ਬੇਕਾਬੂ ਹੋ ਗਈ ਤੇ ਇਕ ਵਾਹਨ ਨੇ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਚਾਰੇ ਨੌਜਵਾਨਾਂ ਦੀ ਮੌਤ ਹੋ ਗਈ।

ਹੋਰ ਪੜ੍ਹੋ: ਉੱਤਰਖੰਡ ਦੇ ਟਿਹਰੀ ਗੜ੍ਹਵਾਲ 'ਚ ਕਾਰ ਹੋਈ ਹਾਦਸਾਗ੍ਰਸਤ, 7 ਜਣਿਆ ਦੀ ਮੌਤ

ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

  • Share