ਨਸ਼ੇ ’ਚ ਟੱਲੀ ਪਿਓ ਨੇ ਆਪਣੀ ਨਾਬਾਲਿਗ ਧੀ ਨਾਲ ਕੀਤਾ ਜਬਰ-ਜ਼ਿਨਾਹ

ਨਸ਼ੇ ’ਚ ਟੱਲੀ ਪਿਓ ਨੇ ਆਪਣੀ ਨਾਬਾਲਿਗ ਧੀ ਨਾਲ ਕੀਤਾ ਜਬਰ-ਜ਼ਿਨਾਹ

ਨਸ਼ੇ ’ਚ ਟੱਲੀ ਪਿਓ ਨੇ ਆਪਣੀ ਨਾਬਾਲਿਗ ਧੀ ਨਾਲ ਕੀਤਾ ਜਬਰ-ਜ਼ਿਨਾਹ:ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ‘ਚ ਰਿਸ਼ਤਿਆਂ ਨੂੰ ਦਾਗਦਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ,ਜਿਥੇ ਇਕ ਕਲਯੁੱਗੀ ਪਿਤਾ ਵੱਲੋਂ ਆਪਣੀ ਹੀ ਨਬਾਲਿਗ ਬੱਚੀ ਨੂੰ ਹਵਸ ਦਾ ਸ਼ਿਕਾਰ ਗਿਆ ਹੈ। ਮਾਮਲਾ ਉਸ ਵੇਲੇ ਧਿਆਨ ‘ਚ ਆਇਆ ਜਦ ਇਸ ਮਾਸੂਮ ਬੱਚੀ ਦੀ ਚਾਚੀ ਨੇ ਸ਼ਿਕਾਇਤ ਪੁਲਿਸ ਨੂੰ ਦਿਤੀ। ਪੁਲਿਸ ਵਲੋਂ ਮਾਸੂਮ ਦਾ ਅੱਜ ਮੈਡੀਕਲ ਕਰਵਾਇਆ ਗਿਆ।

ਨਸ਼ੇ ’ਚ ਟੱਲੀ ਪਿਓ ਨੇ ਆਪਣੀ ਨਾਬਾਲਿਗ ਧੀ ਨਾਲ ਕੀਤਾ ਜਬਰ-ਜ਼ਿਨਾਹ

ਮੈਡੀਕਲ ਦੇ ਬਾਅਦ ਪੁਲਿਸ ਨੇ ਦੋਸ਼ੀ ਕਲਯੁੱਗੀ ਪਿਓ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕੋਲ ਦਰਜ ਸ਼ਿਕਾਇਤ ਵਿਚ ਪੀੜਤਾ ਦੀ ਚਾਚੀ ਨੇ ਪੁਲਿਸ ਨੂੰ ਦੱਸਿਆ ਕਿ ਕਿਸ਼ਨ ਲਾਲ ਜੋ ਕਿ ਮੂਲ ਰੂਪ ਤੋਂ ਹਰਦੋਈ (ਯੂ.ਪੀ.) ਦਾ ਰਹਿਣ ਵਾਲਾ ਹੈ ,ਉਸ ਨੇ ਸ਼ਰਾਬ ਦੇ ਨਸ਼ੇ ‘ਚ ਆਪਣੀ ਹੀ 7 ਸਾਲਾਂ ਧੀ ਨਾਲ ਕੁਕਰਮ ਕੀਤਾ।  ਬੱਚੀ ਦੀ ਰੋਣ ਦੀ ਆਵਾਜ਼ ਸੁਣ ਕੇ ਅਸੀਂ ਲੋਕ ਉਥੇ ਪੁੱਜੇ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

ਹਾਲਾਂਕਿ ਕੁਝ ਸਮੇਂ ਬਾਅਦ ਹੀ ਥਾਣਾ ਸਦਰ ਦੇ ਐੱਸ.ਐੱਚ.ਓ. ਸਤਵਿੰਦਰ ਸਿੰਘ ਧਾਲੀਵਾਲ ਵਲੋਂ ਦੋਸ਼ੀ ਪਿਤਾ ਕਿਸ਼ਨ ਲਾਲ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ ਭੇਜ ਦਿੱਤਾ ਗਿਆ ਹੈ।

ਨਸ਼ੇ ’ਚ ਟੱਲੀ ਪਿਓ ਨੇ ਆਪਣੀ ਨਾਬਾਲਿਗ ਧੀ ਨਾਲ ਕੀਤਾ ਜਬਰ-ਜ਼ਿਨਾਹ

ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਮਾਤਾ-ਪਿਤਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਉਥੇ ਹੀ ਸਮਾਜ ਵਿਚ ਕੁੱਝ ਅਜਿਹੇ ਵੀ ਹਨ, ਜੋ ਆਪਣੇ ਹੀ ਪਰਿਵਾਰ ਦੀ ਇੱਜ਼ਤ ਨੂੰ ਮਿੱਟੀ ਵਿਚ ਰੋਲ ਦਿੰਦੇ ਹਨ ਅਤੇ ਰਿਸ਼ਤਿਆਂ ਨੂੰ ਦਾਗਦਾਰ ਵੀ ਆਪਣੇ ਹੀ ਕਰ ਦਿੰਦੇ ਹਨ।
-PTCNews