Advertisment

ਕਮਲਦੀਪ ਕੌਰ ਰਾਜੋਆਣਾ ਨੇ ਵਿਰੋਧੀ ਧਿਰਾਂ ਦੇ ਵਰਕਰਾਂ ਤੇ ਵੋਟਰਾਂ ਨੂੰ ਕੀਤੀ ਬੇਨਤੀ

author-image
Ravinder Singh
Updated On
New Update
ਕਮਲਦੀਪ ਕੌਰ ਰਾਜੋਆਣਾ ਨੇ ਵਿਰੋਧੀ ਧਿਰਾਂ ਦੇ ਵਰਕਰਾਂ ਤੇ ਵੋਟਰਾਂ ਨੂੰ ਕੀਤੀ ਬੇਨਤੀ
Advertisment
ਸੰਗਰੂਰ : ਸੰਗਰੂਰ ਜ਼ਿਮਨੀ ਚੋਣ ਲਈ ਪੰਥਕਾਂ ਧਿਰਾਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਅੱਜ ਇਥੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਿਮਰਨਜੀਤ ਸਿੰਘ ਮਾਨ ਤੇ ਆਦਮੀ ਪਾਰਟੀ ਸਮੇਤ ਸਾਰੀਆਂ ਵਿਰੋਧੀ ਧਿਰਾਂ ਦੇ ਵਰਕਰਾਂ ਤੇ ਵੋਟਰਾਂ ਨੂੰ ਇੱਕ ਮੌਕਾ ਬੰਦੀ ਸਿੰਘਾਂ ਨੂੰ ਦੇਣ ਦੀ ਅਪੀਲ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਇਕ-ਇਕ ਵੋਟ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਅਰਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਕੇਂਦਰ ਸਰਕਾਰ ਨੂੰ ਸੁਨੇਹਾ ਦਿੱਤਾ ਜਾ ਸਕੇ ਕਿ ਬੰਦੀ ਸਿੰਘਾਂ ਦੀ ਰਿਹਾਈ ਤੁਰੰਤ ਹੋ ਸਕੇ।
Advertisment
ਕਮਲਦੀਪ ਕੌਰ ਰਾਜੋਆਣਾ ਨੇ ਵਿਰੋਧੀ ਧਿਰਾਂ ਦੇ ਵਰਕਰਾਂ ਤੇ ਵੋਟਰਾਂ ਨੂੰ ਕਹੀ ਵੱਡੀ ਗੱਲਵੋਟਾਂ ਦੀ ਸਿਆਸਤ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ ਅਤੇ ਆਪਾਂ ਵੀ ਵੋਟਾਂ ਦੇ ਰਾਹੀਂ ਦਿੱਲੀ ਸਰਕਾਰ ਨੂੰ ਸੁਨੇਹਾ ਦੇਈਏ ਕਿ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਵਾਰ ਤੁਸੀ ਆਪਣੀ ਇੱਕ-ਇੱਕ ਵੋਟ ਦੀ ਵਰਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਰਤੋਂ, ਜੋ ਕਿ ਬੰਦੀ ਸਿੰਘਾਂ ਤੁਹਾਡੀ ਇੱਕ-ਇੱਕ ਵੋਟ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਿਆ ਹਾਅ ਦਾ ਨਾਅਰਾ ਹੋਵੇਗੀ। ਉਨ੍ਹਾਂ ਕਿਹਾ ਕਿ 2024 ਵਿੱਚ ਵੀ ਚੋਣਾਂ ਹੋਣੀਆਂ ਹਨ, ਉਸ ਸਮੇਂ ਭਾਵੇਂ ਤੁਸੀ ਕਿਸੇ ਨੂੰ ਵੀ ਵੋਟ ਕਰੋ, ਪਰ ਇਸ ਵਾਰ ਬੰਦੀ ਸਿੰਘ ਨੂੰ ਮੌਕਾ ਦਿੳ ਤਾਂ ਜੋ ਕੇਂਦਰ ਸਰਕਾਰ ਨੂੰ ਇਹ ਸੁਨੇਹਾ ਦਿੱਤਾ ਜਾ ਸਕੇ ਕਿ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਹੋਵੇ। ਕਮਲਦੀਪ ਕੌਰ ਰਾਜੋਆਣਾ ਨੇ ਵਿਰੋਧੀ ਧਿਰਾਂ ਦੇ ਵਰਕਰਾਂ ਤੇ ਵੋਟਰਾਂ ਨੂੰ ਕਹੀ ਵੱਡੀ ਗੱਲਜ਼ਿਕਰਯੋਗ ਹੈ ਕਿ ਬੀਤੇ ਦਿਨ ਤਿਹਾੜ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਚਿੱਠੀ ਲਿਖ ਕੇ ਆਪਣੀ ਭੈਣ ਕਮਲਦੀਪ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਸੰਗਰੂਰ ਹਲਕੇ ਦੇ ਸਾਰੇ ਧਰਮਾਂ ਵਰਗਾਂ ਦੇ ਲੋਕਾਂ ਨੂੰ ਇਹ ਅਪੀਲ ਕੀਤੀ ਸੀ ਕਿ ਤੁਸੀਂ ਇਸ ਵਾਰ ਆਪਣੀ ਇਕ ਇਕ ਕੀਮਤੀ ਵੋਟ ਸੱਚ ਲਈ, ਇਨਸਾਫ ਲਈ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਨਾ। ਤੁਹਾਡੇ ਵੱਲੋਂ ਮੇਰੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਪਾਈ ਹੋਈ ਇਕ ਇਕ ਵੋਟ ਤੁਹਾਡੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਿਆ ਹੋਇਆ ਹਾਅ ਦਾ ਨਾਅਰਾ ਹੋਵੇਗੀ, ਕੇਂਦਰ ਸਰਕਾਰ ਨੂੰ ਇਕ ਸੁਨੇਹਾ ਹੋਵੇਗਾ। ਕਮਲਦੀਪ ਕੌਰ ਰਾਜੋਆਣਾ ਨੇ ਵਿਰੋਧੀ ਧਿਰਾਂ ਦੇ ਵਰਕਰਾਂ ਤੇ ਵੋਟਰਾਂ ਨੂੰ ਕਹੀ ਵੱਡੀ ਗੱਲਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਲਈ ਪੰਥਕਾਂ ਧਿਰਾਂ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਜ਼ਿਮਨੀ ਚੋਣ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਸੀ। ਉਨ੍ਹਾਂ ਨੇ ਸਿਮਰਨਜੀਤ ਸਿੰਘ ਮਾਨ ਅੱਗੇ ਕਈ ਸਵਾਲ ਰੱਖੇ ਹਨ। ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਨੂੰ ਅਣਮਨੁੱਖੀ ਤੇ ਬੇਇਨਸਾਫ਼ੀ ਕਰਾਰ ਦਿੱਤਾ ਸੀ। publive-image ਇਹ ਵੀ ਪੜ੍ਹੋ : ਤੀਜੇ ਪੜਾਅ ਤਹਿਤ ਝੋਨੇ ਦੀ ਬਿਜਾਈ ਅੱਜ ਤੋਂ, ਮੀਂਹ ਨਾਲ ਮਿਲੀ ਰਾਹਤ-
candidate latestnews election sangrur punjabnews appeal kamaldeepkaurrajoana voter
Advertisment

Stay updated with the latest news headlines.

Follow us:
Advertisment