ਨਾਗਰਿਕਤਾ ਸੋਧ ਕਾਨੂੰਨ ’ਤੇ ਕਪਿਲ ਸਿੱਬਲ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ਬਹਿਸ ਦੀ ਚੁਣੌਤੀ

Kapil Sibal calls Modi, Shah for debate on CAA
ਨਾਗਰਿਕਤਾ ਸੋਧ ਕਾਨੂੰਨ ’ਤੇ ਕਪਿਲ ਸਿੱਬਲ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ਬਹਿਸਦੀ ਚੁਣੌਤੀ 

ਨਾਗਰਿਕਤਾ ਸੋਧ ਕਾਨੂੰਨ ’ਤੇ ਕਪਿਲ ਸਿੱਬਲ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ਬਹਿਸ ਦੀ ਚੁਣੌਤੀ:ਨਵੀਂ ਦਿੱਲੀ : ਸੀਨੀਅਰ ਕਾਂਗਰਸੀ ਨੇਤਾ ਕਪਿਲ ਸਿੱਬਲ ਨੇ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਿਆ ਹੈ।ਕਪਿਲ ਸਿੱਬਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਬਹਿਸ ਦੀ ਚੁਨੌਤੀ ਦਿੰਦੇ ਹਨ। ਸਿੱਬਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਨਾਲ ਸੀ.ਏ.ਏ. ਉੱਤੇ ਬਹਿਸ ਕਰਨ ਲਈ ਤਿਆਰ ਹਨ।

Kapil Sibal calls Modi, Shah for debate on CAA
ਨਾਗਰਿਕਤਾ ਸੋਧ ਕਾਨੂੰਨ ’ਤੇ ਕਪਿਲ ਸਿੱਬਲ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ਬਹਿਸਦੀ ਚੁਣੌਤੀ

ਕਪਿਲ ਸਿੱਬਲ ਨੇ ਸਰਕਾਰ ਉੱਤੇ ਸੀਏਏ, ਐਨਆਰਸੀ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਾਉਂਦਿਆਂ 9 ਦਾਅਵੇ ਕੀਤੇ ਹਨ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚੁਣੌਤੀ ਦਿੱਤੀ ਸੀ।

Kapil Sibal calls Modi, Shah for debate on CAA
ਨਾਗਰਿਕਤਾ ਸੋਧ ਕਾਨੂੰਨ ’ਤੇ ਕਪਿਲ ਸਿੱਬਲ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ਬਹਿਸਦੀ ਚੁਣੌਤੀ

ਦੱਸ ਦੇਈਏ ਕਿ ਲਖਨਊ ਦੀ ਰੈਲੀ ਵਿਚ ਅਮਿਤ ਸ਼ਾਹ ਨੇ ਕਿਹਾ ਸੀ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਚਾਹੀਦਾ ਹੈ ਕਿ ਉਹ ਇਸ ਕਾਨੂੰਨ ਨੂੰ ਪੜ੍ਹਨ ਅਤੇ ਇਹ ਦੱਸਣ ਕਿ ਕਿੱਥੇ ਲਿਖਿਆ ਹੋਇਆ ਹੈ ਕਿ ਸੀਏਏ ਨਾਲ ਨਾਗਰਿਕਤਾ ਖੋਹੀ ਜਾ ਸਕਦੀ ਹੈ। ਅਮਿਤ ਸ਼ਾਹ ਨੇ ਲਖਨਊ ਵਿਚ ਰੈਲੀ ਦੌਰਾਨ ਕਿਹਾ ਸੀ ਕਿ ਉਹ ਰਾਹੁਲ ਗਾਂਧੀ, ਅਖਿਲੇਸ਼ ਯਾਦਵ, ਮਮਤਾ ਬੈਨਰਜੀ ਅਤੇ ਮਾਇਆਵਤੀ ਨੂੰ ਬਹਿਸ ਦੀ ਚੁਣੌਤੀ ਦਿੰਦੇ ਹਨ।

Kapil Sibal calls Modi, Shah for debate on CAA
ਨਾਗਰਿਕਤਾ ਸੋਧ ਕਾਨੂੰਨ ’ਤੇ ਕਪਿਲ ਸਿੱਬਲ ਨੇ ਮੋਦੀ ਤੇ ਅਮਿਤ ਸ਼ਾਹ ਨੂੰ ਦਿੱਤੀ ਬਹਿਸਦੀ ਚੁਣੌਤੀ

ਇਸ ਨੂੰ ਉਲਟਾਉਂਦੇ ਹੋਏ ਸਿੱਬਲ ਨੇ ਸਰਕਾਰ ‘ਤੇ ਸੀਏਏ, ਐਨਆਰਸੀ ਅਤੇ ਐਨਪੀਆਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਵੱਖ-ਵੱਖ ਬਿਆਨ ਦੇਵੇਗੀ ਤਾਂ ਦੇਸ਼ ਦੇ ਲੋਕ ਉਨ੍ਹਾਂ ‘ਤੇ ਕਿਵੇਂ ਵਿਸ਼ਵਾਸ ਕਰਨਗੇ। ਸਰਕਾਰ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਦੇਣਾ ਚਾਹੀਦਾ ਹੈ ਜੋ ਜਨਤਾ ਵਿਚ ਪੈਦਾ ਹੋ ਰਹੇ ਹਨ।

-PTCNews