ਮੁੱਖ ਖਬਰਾਂ

ਕਪਿਲ ਸਿੱਬਲ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ

By Pardeep Singh -- May 25, 2022 1:09 pm

ਨਵੀਂ ਦਿੱਲੀ:ਕਾਂਗਰਸ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਦੀ ਮੌਜੂਦਗੀ 'ਚ ਰਾਜ ਸਭਾ ਚੋਣਾਂ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੇ ਨਾਲ ਹੀ ਸਿੱਬਲ ਨੇ ਐਲਾਨ ਕੀਤਾ ਕਿ ਉਨ੍ਹਾਂ ਨੇ 16 ਮਈ ਨੂੰ ਹੀ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸ ਦਈਏ ਕਿ ਕਾਂਗਰਸ ਦੇ 'ਜੀ23' ਗਰੁੱਪ ਦੇ ਨੇਤਾਵਾਂ ਨੇ ਪਾਰਟੀ ਦੀ ਮੌਜੂਦਾ ਸਥਿਤੀ ਅਤੇ ਅਗਲੀ ਰਣਨੀਤੀ 'ਤੇ ਚਰਚਾ ਕਰਨ ਲਈ ਮਾਰਚ 'ਚ ਰਾਜ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਗੁਲਾਮ ਨਬੀ ਆਜ਼ਾਦ ਦੇ ਘਰ 'ਤੇ ਬੈਠਕ ਕੀਤੀ ਸੀ। ਕਪਿਲ ਸਿੱਬਲ, ਆਨੰਦ ਸ਼ਰਮਾ, ਮਨੀਸ਼ ਤਿਵਾੜੀ, ਸ਼ਸ਼ੀ ਥਰੂਰ ਅਤੇ ਕਈ ਹੋਰ ਨੇਤਾ ਉਸ ਮੀਟਿੰਗ ਵਿੱਚ ਸ਼ਾਮਿਲ ਹੋਏ। ਕਾਂਗਰਸ ਪਾਰਟੀ ਨੂੰ ਦਿਨੋਂ ਦਿਨ ਵੱਡੇ ਝਟਕੇ ਲੱਗ ਰਹੇ ਹਨ। ਕਪਿਲ ਸਿੱਬਲ ਤੋਂ ਪਹਿਲਾ ਪੰਜਾਬ ਦੇ ਵੱਡੇ ਲੀਡ਼ਰ ਸੁਨੀਲ ਜਾਖੜ ਕਾਂਗਰਸ ਛੱਡ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਸਨ।

 

Kapil Sibal calls Modi, Shah for debate on CAA  

ਕਾਂਗਰਸ ਦੇ 'ਜੀ23' ਗਰੁੱਪ ਦੇ ਪ੍ਰਮੁੱਖ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਇਕ ਇੰਟਰਵਿਊ 'ਚ ਕਿਹਾ ਸੀ ਕਿ ਗਾਂਧੀ ਪਰਿਵਾਰ ਨੂੰ ਕਾਂਗਰਸ ਦੀ ਅਗਵਾਈ ਛੱਡ ਕੇ ਕਿਸੇ ਹੋਰ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਦੇ ਬਿਆਨ 'ਤੇ ਕਾਂਗਰਸ ਦੀ ਚਾਂਦਨੀ ਚੌਕ ਜ਼ਿਲ੍ਹਾ ਇਕਾਈ ਨੇ ਇਕ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਸਿੱਬਲ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀ ਬੇਨਤੀ ਕੀਤੀ। ਸਿੱਬਲ ਚਾਂਦਨੀ ਚੌਕ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਕਾਂਗਰਸ 'ਚ ਬਦਲਾਅ ਦੀ ਮੰਗ ਕਰਨ ਵਾਲੇ ਇਸ ਗਰੁੱਪ 'ਤੇ ਗਾਂਧੀ ਪਰਿਵਾਰ ਦੇ ਨੇਤਾਵਾਂ ਨੇ ਵੀ ਹਮਲਾ ਤੇਜ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ:ਮਾਂ ਬੋਲੀ ਲਈ ਪਹਿਲਕਦਮੀ ; ਗਰੁੱਪ ਸੀ ਤੇ ਡੀ ਦੀਆਂ ਅਸਾਮੀਆਂ ਲਈ ਪੰਜਾਬੀ ਪ੍ਰੀਖਿਆ ਲਾਜ਼ਮੀ ਕੀਤੀ

  • Share