ਕਪੂਰਥਲਾ: ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

ਕਪੂਰਥਲਾ:ਬਜ਼ੁਰਗ ਦੀ ਹੱਤਿਆ   
ਕਪੂਰਥਲਾ: ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

ਕਪੂਰਥਲਾ: ਗੁਰਦੁਆਰਾ ਸਾਹਿਬ ਜਾ ਰਹੇ ਬਜ਼ੁਰਗ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ:ਕਪੂਰਥਲਾ : ਸੁਲਤਾਨਪੁਰ ਲੋਧੀ ਦੇ ਪਿੰਡ ਸੁਖੀਆ ਨੰਗਲ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਮ ਸਿੰਘ (75) ਪੁੱਤਰ ਕਿਸ਼ਨ ਸਿੰਘ ਦੇ ਰੂਪ ‘ਚ ਹੋਈ ਹੈ, ਜੋਕਿ ਸੁਖੀਆ ਨੰਗਲ ਦਾ ਰਹਿਣ ਵਾਲਾ ਸੀ ਅਤੇ ਇਕ ਗੁਰਦੁਆਰੇ ‘ਚ ਸੇਵਾ ਕਰਦਾ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਰਮ ਸਿੰਘ ਰੋਜ਼ਾਨਾ ਦੀ ਤਰਾਂ ਆਪਣੇ ਪਿੰਡ ਸੁਖੀਆ ਨੰਗਲ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸੇਵਾ ਕਰਨ ਜਾਂਦਾ ਸੀ। ਜਿਸ ਦਾ ਪਿੰਡ ਤੋਂ ਡੇਢ ਕੁ ਕਿੱਲੋਮੀਟਰ ਦੀ ਦੂਰੀ ‘ਤੇ ਕੁਝ ਲੋਕਾਂ ਨੇ ਭੇਦਭਰੀ ਹਾਲਤ ‘ਚ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਹੈ।

ਜਿਸ ਤੋਂ ਬਾਅਦ ਖੇਤਾਂ ‘ਚ ਉਕਤ ਵਿਅਕਤੀ ਦੀ ਲਾਸ਼ ਨੂੰ ਦੇਖ ਕੇ ਲੋਕਾਂ ਨੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਦਿਆ ਸਾਰ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਮੌਕੇ ‘ਤੇ ਪਹੁੰਚੀ, ਜਿਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTCNews