Thu, Apr 25, 2024
Whatsapp

ਕਪੂਰਥਲਾ : ਖਾਣਾ ਖਾਣ ਤੋਂ ਬਾਅਦ PTU ਦੇ 42 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

Written by  Shanker Badra -- February 26th 2021 04:36 PM
ਕਪੂਰਥਲਾ : ਖਾਣਾ ਖਾਣ ਤੋਂ ਬਾਅਦ PTU ਦੇ 42 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

ਕਪੂਰਥਲਾ : ਖਾਣਾ ਖਾਣ ਤੋਂ ਬਾਅਦ PTU ਦੇ 42 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ

ਕਪੂਰਥਲਾ : ਕਪੂਰਥਲਾ ਸਥਿਤ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 42 ਤੋਂ ਵੱਧ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੀ ਖ਼ਬਰ ਮਿਲੀ ਹੈ। ਵਿਦਿਆਰਥੀਆਂ ਦੀ ਹੋਸਟਲ ਵਿਚ ਖਾਣਾ ਖਾਣ ਤੋਂ ਬਾਅਦ ਸਿਹਤ ਖਰਾਬ ਹੋ ਗਈ ਹੈ। [caption id="attachment_477977" align="aligncenter" width="517"]Kapurthala : IKGPTU over 42 students admitted to hospital after Eating ਕਪੂਰਥਲਾ : ਖਾਣਾ ਖਾਣ ਤੋਂ ਬਾਅਦ PTU ਦੇ 42 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ[/caption] ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ 42 ਤੋਂ ਵੱਧ ਵਿਦਿਆਰਥੀਆਂ ਨੇ ਰਾਤ ਨੂੰ ਪੀ.ਟੀ.ਯੂ. ਕੈਂਪਸ ਵਿਚ ਹੋਸਟਲ ਦਾ ਖਾਣਾ ਖਾਧਾ ਸੀ। ਜਿਸ ਤੋਂ ਬਾਅਦ ਉਸ ਦੀ ਸਿਹਤ ਖਰਾਬ ਹੋਣ ਲੱਗੀ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। [caption id="attachment_477978" align="aligncenter" width="640"]Kapurthala : IKGPTU over 42 students admitted to hospital after Eating ਕਪੂਰਥਲਾ : ਖਾਣਾ ਖਾਣ ਤੋਂ ਬਾਅਦ PTU ਦੇ 42 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ[/caption] ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਜਿਸ 'ਤੇ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਇਸ ਸਬੰਧ ਵਿਚ ਪੀ.ਟੀ.ਯੂ. ਮੈਨੇਜਮੈਂਟ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਤੇ ਫੂਡ ਅਧਿਕਾਰੀ ਜਾਂਚ ਵਿੱਚ ਜੁਟੇ ਹਨ। ਪੜ੍ਹੋ ਹੋਰ ਖ਼ਬਰਾਂ : ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਉਡਾਉਣ ਦੀ ਸੀ ਸਾਜ਼ਿਸ਼, ਬਰੂਦ ਨਾਲ ਭਰੀ ਗੱਡੀ 'ਚੋਂ ਮਿਲੀ ਚਿੱਠੀ 'ਚ ਹੋਇਆ ਖੁਲਾਸਾ [caption id="attachment_477975" align="aligncenter" width="600"]Kapurthala : IKGPTU over 42 students admitted to hospital after Eating ਕਪੂਰਥਲਾ : ਖਾਣਾ ਖਾਣ ਤੋਂ ਬਾਅਦ PTU ਦੇ 42 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ[/caption] ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਕੁਝ ਵਿਦਿਆਰਥੀਆਂ ਨੂੰ ਫੂਡ ਪੁਆਇਜ਼ਨਿੰਗ ਦੀ ਸ਼ਿਕਾਇਤ ਹੋਣ 'ਤੇ ਕੁਝ ਵਿਦਿਆਰਥੀਆਂ ਨੂੰ ਟ੍ਰੀਟਮੈਂਟ ਦੇ ਕੇ ਵਾਪਸ ਭੇਜ ਦਿੱਤਾ ਗਿਆ ਤੇ ਕੁਝ ਦੀ ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਦਾਖਲ ਕੀਤਾ ਗਿਆ ਹੈ ਤੇ ਉਸ ਦਾ ਇਲਾਜ ਚੱਲ ਰਿਹਾ ਹੈ। -PTCNews


Top News view more...

Latest News view more...