Thu, Apr 25, 2024
Whatsapp

ਕਪੂਰਥਲਾ 'ਚ ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਸਟੋਰ ਦੀ ਕੀਤੀ ਭੰਨ-ਤੋੜ ,ਦੁਕਾਨਦਾਰਾਂ 'ਚ ਰੋਸ

Written by  Shanker Badra -- September 07th 2019 01:22 PM
ਕਪੂਰਥਲਾ 'ਚ ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਸਟੋਰ ਦੀ ਕੀਤੀ ਭੰਨ-ਤੋੜ ,ਦੁਕਾਨਦਾਰਾਂ 'ਚ ਰੋਸ

ਕਪੂਰਥਲਾ 'ਚ ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਸਟੋਰ ਦੀ ਕੀਤੀ ਭੰਨ-ਤੋੜ ,ਦੁਕਾਨਦਾਰਾਂ 'ਚ ਰੋਸ

ਕਪੂਰਥਲਾ 'ਚ ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਸਟੋਰ ਦੀ ਕੀਤੀ ਭੰਨ-ਤੋੜ ,ਦੁਕਾਨਦਾਰਾਂ 'ਚ ਰੋਸ:ਕਪੂਰਥਲਾ : ਕਲਰ ਟੀਵੀ ਚੈਨਲ 'ਤੇ ਵਿਖਾਏ ਜਾ ਸੀਰੀਅਲ ਰਾਮ ਸਿਆ ਕੇ ਲਵ ਕੁਸ਼ ਦੀ ਜੀਵਨੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿਚ ਵਾਲਮੀਕਿ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਭਗਵਾਨ ਵਾਲਮੀਕਿ ਟਾਈਗਰ ਫੋਰਸ ਆਲ ਇੰਡੀਆ ਐਕਸ਼ਨ ਕਮਟੀ ਅਤੇ ਸ਼੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਨੇ ਅੱਜ ਪੰਜਾਬ ਬੰਦ ਕਾ ਐਲਾਨ ਕੀਤਾ ਹੈ। [caption id="attachment_337315" align="aligncenter" width="300"]Kapurthala protestors Medical store breaks ਕਪੂਰਥਲਾ 'ਚ ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਸਟੋਰ ਦੀ ਕੀਤੀ ਭੰਨ-ਤੋੜ ,ਦੁਕਾਨਦਾਰਾਂ 'ਚ ਰੋਸ[/caption] ਇਸ ਸੀਰੀਅਲ ਨੂੰ ਬੰਦ ਕਰਨ ਅਤੇ ਸੀਰੀਅਲ ਨਾਲ ਸਬੰਧਿਤ ਸਮੂਹ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਮੂਹ ਵਾਲਮੀਕਿ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ 'ਤੇ ਅੱਜ ਵਾਲਮੀਕਿ ਭਾਈਚਾਰੇ ਦੇ ਸੈਂਕੜੇ ਵਰਕਰ ਸੜਕਾਂ 'ਤੇ ਉਤਰੇ ਹਨ। ਪੰਜਾਬ ਬੰਦ ਦੇ ਸੱਦੇ 'ਤੇ ਅੱਜ ਕਪੂਰਥਲਾ 'ਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਰਿਹਾ ਹੈ। [caption id="attachment_337316" align="aligncenter" width="300"]Kapurthala protestors Medical store breaks ਕਪੂਰਥਲਾ 'ਚ ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਸਟੋਰ ਦੀ ਕੀਤੀ ਭੰਨ-ਤੋੜ ,ਦੁਕਾਨਦਾਰਾਂ 'ਚ ਰੋਸ[/caption] ਜਿਥੇ ਇੱਕ ਪਾਸੇ ਲੋਕਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ,ਓਥੇ ਹੀ ਕੁੱਝ ਲੋਕਾਂ ਵੱਲੋਂ ਇੱਕ ਮੈਡੀਕਲ ਸਟੋਰ ਦੀ ਭੰਨ-ਤੋੜ ਕੀਤੀ ਗਈ ਹੈ। ਜਿਸ ਤੋਂ ਬਾਅਦ ਮੈਡੀਕਲ ਸਟੋਰ ਦੀ ਭੰਨ-ਤੋੜ ਕਰਕੇ ਦੁਕਾਨਦਾਰਾਂ 'ਚ ਰੋਸ ਪਾਇਆ ਜਾ ਰਿਹਾ ਹੈ।ਇਸ ਮੌਕੇ ਸ਼ਹਿਰ 'ਚ ਆਟੋ ਤੋਂ ਲੈ ਕੇ ਬੱਸਾਂ ਤੱਕ ਬੰਦ ਰਹੀਆਂ ਹਨ। [caption id="attachment_337318" align="aligncenter" width="300"]Kapurthala protestors Medical store breaks ਕਪੂਰਥਲਾ 'ਚ ਪ੍ਰਦਰਸ਼ਨਕਾਰੀਆਂ ਨੇ ਮੈਡੀਕਲ ਸਟੋਰ ਦੀ ਕੀਤੀ ਭੰਨ-ਤੋੜ ,ਦੁਕਾਨਦਾਰਾਂ 'ਚ ਰੋਸ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਮੁਕਤਸਰ ਸਾਹਿਬ : ਪਿੰਡ ਹੁਸਨਰ ਵਿਖੇ ਹੱਡਾ ਰੋੜੀ ਦੀ ਜਗ੍ਹਾ ਨੂੰ ਲੈ ਦੋ ਧਿਰਾਂ ਆਹਮੋ- ਸਾਹਮਣੇ ,ਚੱਲੇ ਇੱਟਾਂ ਰੋੜੇ ਦੱਸ ਦੇਈਏ ਕਿ ਵਾਲਮੀਕਿ ਜਥੇਬੰਦੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਕਈ ਥਾਵਾਂ 'ਤੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਲਰ ਟੀ.ਵੀ. ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਵਾਸਤੇ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਟੀਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਜ਼ਿਲ੍ਹੇ ’ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ’ਤੇ ਇੱਕ ਮਹੀਨੇ ਲਈ ਰੋਕ ਲਾਈ ਜਾਂਦੀ ਹੈ। -PTCNews


Top News view more...

Latest News view more...