Mon, Dec 22, 2025
Whatsapp

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ

Reported by:  PTC News Desk  Edited by:  Jashan A -- April 10th 2019 01:10 PM
ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ,ਕਪੂਰਥਲਾ: ਪੰਜਾਬ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਪੰਜਾਬ ਦੇ ਕਈ ਕਿਸਾਨ ਕਰਜੇ ਤੋਂ ਤੰਗ ਆਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਚੁੱਕੇ ਹਨ।ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਕਪੂਰਥਲਾ ਦੇ ਪਿੰਡ ਖੋਜੇਵਾਲ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੇ ਆਪ ਨੂੰ ਫਾਹਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। [caption id="attachment_281038" align="aligncenter" width="300"]farmer ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ[/caption] ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕੋਲ ਕਰੀਬ 3 ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ 10 ਲੱਖ ਰੁਪਏ ਦਾ ਕਰਜਾ ਸੀ। ਹੋਰ ਪੜ੍ਹੋ:ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਪੰਜਾਬੀ ਗਾਇਕ ਬੱਬੂ ਮਾਨ ਦਾ ਅੱਜ ਜਨਮਦਿਨ, ਚਾਹੁਣ ਵਾਲੇ ਇੰਝ ਦੇ ਰਹੇ ਨੇ ਵਧਾਈਆਂ [caption id="attachment_281040" align="aligncenter" width="300"]farmer ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ[/caption] ਜਿਸ ਕਾਰਨ ਉਹ ਅਕਸਰ ਹੀ ਤੰਗ ਪ੍ਰੇਸ਼ਾਨ ਰਹਿੰਦਾ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...

PTC NETWORK
PTC NETWORK