ਅਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ‘ਚ ਵਾਪਰਿਆ ਦਰਦਨਾਕ ਹਾਦਸਾ, 2 ਨੌਜਵਾਨਾਂ ਦੀ ਮੌਤ

Road Accident

ਅਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ‘ਚ ਵਾਪਰਿਆ ਦਰਦਨਾਕ ਹਾਦਸਾ, 2 ਨੌਜਵਾਨਾਂ ਦੀ ਮੌਤ,ਕਪੂਰਥਲਾ: ਕਪੂਰਥਲਾ ਦੇ ਅਧੀਨ ਪੈਂਦੇ ਨਵਾਂ ਪਿੰਡ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬੀਤੀ ਦੇਰ ਰਾਤ ਵਾਪਰਿਆ ਹੈ।

Road Accident ਮਿਲੀ ਜਾਣਕਾਰੀ ਮੁਤਾਬਕ ਸੜਕ ‘ਤੇ ਹਨੇਰੇ ‘ਚ ਸੜਕ ‘ਤੇ ਇੱਕ ਅਵਾਰਾ ਪਸ਼ੂ ਜਾ ਰਿਹਾ ਸੀ, ਜਿਸ ਨੂੰ ਬਚਾਉਣ ਦੇ ਚੱਕਰ ‘ਚ ਜੈਨ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ।

ਹੋਰ ਪੜ੍ਹੋ: ਬਿਹਾਰ ‘ਚ ਹੜ੍ਹ ਤੇ ਅਸਮਾਨੀ ਬਿਜਲੀ ਨੇ ਮਚਾਇਆ ਕਹਿਰ, 24 ਘੰਟਿਆਂ ‘ਚ ਹੋਈਆਂ 60 ਮੌਤਾਂ

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਨੌਜਵਾਨ ਕਪੂਰਥਲਾ ਦੇ ਪਿੰਡ ਸੁਰਖਪੁਰ ਦੇ ਵਾਸੀ ਸੀ ਅਤੇ ਇਹਨਾਂ ਵਿੱਚੋਂ ਇੱਕ ਨੌਜਵਾਨ ਇੱਕ ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਮਾਤਮ ਪਸਰ ਗਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬਰਾਮਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।

Road Accidentਜ਼ਿਕਰਯੋਗ ਹੈ ਕਿ ਤੇਜ਼ ਰਫ਼ਤਾਰ ਕਾਰਨ ਸੂਬੇ ‘ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

-PTC News