Mon, Apr 29, 2024
Whatsapp

ਸਤਲੁਜ ਤੇ ਬਿਆਸ ਦਰਿਆ ਦੇ ਪਾਣੀ ਦਾ ਵਧਿਆ ਪੱਧਰ, ਨੇੜਲੇ ਇਲਾਕਿਆਂ ਨੂੰ ਚਿਤਾਵਨੀ ਜਾਰੀ

Written by  Jashan A -- August 18th 2019 09:09 AM
ਸਤਲੁਜ ਤੇ ਬਿਆਸ ਦਰਿਆ ਦੇ ਪਾਣੀ ਦਾ ਵਧਿਆ ਪੱਧਰ, ਨੇੜਲੇ ਇਲਾਕਿਆਂ ਨੂੰ ਚਿਤਾਵਨੀ ਜਾਰੀ

ਸਤਲੁਜ ਤੇ ਬਿਆਸ ਦਰਿਆ ਦੇ ਪਾਣੀ ਦਾ ਵਧਿਆ ਪੱਧਰ, ਨੇੜਲੇ ਇਲਾਕਿਆਂ ਨੂੰ ਚਿਤਾਵਨੀ ਜਾਰੀ

ਸਤਲੁਜ ਤੇ ਬਿਆਸ ਦਰਿਆ ਦੇ ਪਾਣੀ ਦਾ ਵਧਿਆ ਪੱਧਰ, ਨੇੜਲੇ ਇਲਾਕਿਆਂ ਨੂੰ ਚਿਤਾਵਨੀ ਜਾਰੀ,ਕਪੂਰਥਲਾ: ਪੰਜਾਬ ਦੇ ਕਈ ਇਲਾਕਿਆਂ 'ਚ ਬੀਤੇ ਦਿਨ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਸਤਲੁਜ ਅਤੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਜਿਸ ਕਾਰਨ ਪ੍ਰਸ਼ਾਸਨ ਨੇ ਹਾਈ ਅਲਰਟ ਜਾਰੀ ਕਰ ਲੋਕਾਂ ਨੂੰ ਚੌਕਨਾ ਰਹਿਣ ਨੂੰ ਕਿਹਾ ਹੈ। ਪੰਜਾਬ 'ਚ ਭਾਰੀ ਬਾਰਸ਼ ਦੀ ਭਵਿੱਖਵਾਣੀ ਤੋਂ ਬਾਅਦ ਲਗਾਤਾਰ ਮੀਂਹ ਜਾਰੀ ਹੈ। water level ਇਸ ਦੌਰਾਨ ਡੀ. ਸੀ. ਕਪੂਰਥਲਾ ਇੰਜੀ. ਡੀ. ਪੀ. ਐੱਸ. ਖਰਬੰਦਾ ਦਾ ਕਹਿਣਾ ਹੈ ਕਿ ਪੰਜਾਬ 'ਚ ਭਾਰੀ ਮੀਂਹ ਦੀ ਸੂਚਨਾ ਤੋਂ ਬਾਅਦ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਨੂੰ ਛੱਡ ਕੇ ਨਾ ਜਾਣ ਤੇ ਘਰਾਂ 'ਚ ਰਹਿਣ। ਹੋਰ ਪੜ੍ਹੋ:ਗੁਰਦਾਸਪੁਰ ਦੇ ਕਿਸ਼ਨਪੁਰ ਪੱਤਣ ਵਿਖੇ ਨਹਾਉਣ ਗਏ 3 ਨੌਜਵਾਨ ਬਿਆਸ ਦਰਿਆ ਵਿਚ ਰੁੜੇ water level ਉਨ੍ਹਾਂ ਕਿਹਾ ਕਿ ਹੜ੍ਹ ਤੋਂ ਬਚਾਅ ਦੇ ਲਈ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦਾ ਮੁਸ਼ਕਿਲ ਸਮੇਂ 'ਤੇ ਪੂਰਾ ਸਾਥ ਦਿੱਤਾ ਜਾਵੇਗਾ। ਪਸ਼ੂਆਂ ਦੇ ਲਈ ਚਾਰਾ, ਦਵਾਈਆਂ, ਰਹਿਣ ਦੇ ਲਈ ਟੈਂਟ, ਲੋਕਾਂ ਦੇ ਲਈ ਐਮਰਜੈਂਸੀ 'ਚ ਰਾਸ਼ਨ ਆਦਿ ਦੇ ਯੋਗ ਪ੍ਰਬੰਧ ਕੀਤੇ ਗਏ ਹਨ। -PTC News


Top News view more...

Latest News view more...