ਕੁਝ ਦਿਨ ਪਹਿਲਾਂ ਹੋਇਆ ਸੀ ਵਿਆਹ, ਜ਼ਹਿਰੀਲੀ ਚੀਜ਼ ਨਿਗਲ ਕੇ ਨੌਜਵਾਨ ਨੇ ਲਗਾਇਆ ਮੌਤ ਨੂੰ ਗਲੇ
ਕੁਝ ਦਿਨ ਪਹਿਲਾਂ ਹੋਇਆ ਸੀ ਵਿਆਹ, ਜ਼ਹਿਰੀਲੀ ਚੀਜ਼ ਨਿਗਲ ਕੇ ਨੌਜਵਾਨ ਨੇ ਲਗਾਇਆ ਮੌਤ ਨੂੰ ਗਲੇ,ਕਪੂਰਥਲਾ: ਕਪੂਰਥਲਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਬੀਤੇ ਦਿਨ ਸ਼ਹਿਰ ਦੇ ਸਕੂਲ 'ਚ ਬੱਸ ਡਰਾਈਵਰ ਨੇ ਸ਼ੱਕੀ ਹਾਲਾਤ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਦੌਰਾਨ ਉਕਤ ਨੌਜਵਾਨ ਦੀ ਸਿਵਲ ਹਸਪਤਾਲ ਕਪੂਰਥਲਾ 'ਚ ਇਲਾਜ ਦੌਰਾਨ ਮੌਤ ਹੋ ਗਈ। [caption id="attachment_285504" align="aligncenter" width="300"] ਕੁਝ ਦਿਨ ਪਹਿਲਾਂ ਹੋਇਆ ਸੀ ਵਿਆਹ, ਜ਼ਹਿਰੀਲੀ ਚੀਜ਼ ਨਿਗਲ ਕੇ ਨੌਜਵਾਨ ਨੇ ਲਗਾਇਆ ਮੌਤ ਨੂੰ ਗਲੇ[/caption] ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਦੀ ਪਹਿਚਾਣ ਮਨਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ 22 ਸਾਲ ਵਾਸੀ ਪਿੰਡ ਦੇਸਲ ਥਾਣਾ ਫੱਤੂਢੀਂਗਾ ਵਜੋਂ ਹੋਈ ਹੈ। ਹੋਰ ਪੜ੍ਹੋ:ਪਾਕਿਸਤਾਨ ‘ਚ ਫਟਿਆ ਮੋਰਟਾਰ, 2 ਬੱਚਿਆਂ ਦੀ ਮੌਤ, 3 ਗੰਭੀਰ ਜ਼ਖਮੀ ਆਖਿਰ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦਾ ਰਸਤਾ ਕਿਉਂ ਅਪਣਾਇਆ, ਇਸ ਨੂੰ ਲੈ ਕੇ ਫਿਲਹਾਲ ਜਾਂਚ ਦਾ ਦੌਰ ਜਾਰੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। [caption id="attachment_285503" align="aligncenter" width="300"] ਕੁਝ ਦਿਨ ਪਹਿਲਾਂ ਹੋਇਆ ਸੀ ਵਿਆਹ, ਜ਼ਹਿਰੀਲੀ ਚੀਜ਼ ਨਿਗਲ ਕੇ ਨੌਜਵਾਨ ਨੇ ਲਗਾਇਆ ਮੌਤ ਨੂੰ ਗਲੇ[/caption] ਜਦੋਂ ਇਸ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਪਤਾ ਚੱਲਿਆ ਤਾਂ ਉਹਨਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਜੇਕਰ ਪੁਲਿਸ ਸੂਤਰਾਂ ਦੀ ਮੰਨੀਏ ਤਾਂ ਇਸ ਮਾਮਲੇ 'ਚ ਜਾਂਚ ਦੌਰਾਨ ਕਈ ਸਨਸਨੀਖੇਜ਼ ਖੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। -PTC News