ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ
ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ:ਹੁਸੈਨਪੁਰ : ਕਪੂਰਥਲਾ-ਸੁਲਤਾਨਪੁਰ ਲੋਧੀ ਇਲਾਕੇ 'ਚ ਬੀਤੀ ਰਾਤ ਰੈਡੀਮੇਡ ਕੱਪੜਿਆਂ ਦੇ ਇੱਕ ਸ਼ੋਅ ਰੂਮ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। [caption id="attachment_327419" align="aligncenter" width="300"] ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ[/caption] ਇਸ ਦੌਰਾਨ ਸ਼ੋਅ ਰੂਮ 'ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। [caption id="attachment_327421" align="aligncenter" width="300"] ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਲੱਗੀ ਅੱਗ , ਸਾਰਾ ਸਮਾਨ ਸੜ ਕੇ ਸੁਆਹ[/caption] ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। -PTCNews