ਮੁੱਖ ਖਬਰਾਂ

ਕਰਨਾਲ : ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ, ਕਈ ਥਾਵਾਂ 'ਤੇ ਸੜਕਾਂ -ਟੋਲ ਜਾਮ

By Shanker Badra -- August 28, 2021 5:22 pm -- Updated:August 28, 2021 5:24 pm

ਚੰਡੀਗੜ੍ਹ : ਕਰਨਾਲ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਤੋਂ ਬਾਅਦ ਹਰਿਆਣਾ ਦੀਆਂ ਕਈ ਸੜਕਾਂ ਜਾਮ ਹੋ ਗਈਆਂ ਹਨ। ਕਿਸਾਨ ਸੜਕਾਂ 'ਤੇ ਹਨ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਜਦੋਂ ਤੱਕ ਸਾਡੇ ਗ੍ਰਿਫਤਾਰ ਕੀਤੇ ਗਏ ਕਿਸਾਨ ਸਾਥੀ ਰਿਹਾਅ ਨਹੀਂ ਕੀਤੇ ਜਾਂਦੇ, ਉਦੋਂ ਤੱਕ ਸਾਰੀਆਂ ਸੜਕਾਂ ਅਤੇ ਟੋਲ ਪਲਾਜ਼ਾ ਜਾਮ ਰਹਿਣਗੇ।

ਕਰਨਾਲ : ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ, ਕਈ ਥਾਵਾਂ 'ਤੇ ਸੜਕਾਂ -ਟੋਲ ਜਾਮ

ਹਰਿਆਣਾ ਦੇ ਕਰਨਾਲ ਵਿੱਚ ਪੁਲਿਸ ਨੇ ਭਾਜਪਾ ਨੇਤਾਵਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਹੈ। ਇਸ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ। ਕਿਸਾਨਾਂ 'ਤੇ ਹੋਏ ਲਾਠੀਚਾਰਜ ਤੋਂ ਬਾਅਦ ਗੁੱਸੇ ਵਿੱਚ ਆਏ ਕਿਸਾਨਾਂ ਨੇ ਰਾਜ ਭਰ ਵਿੱਚ ਕਈ ਥਾਵਾਂ 'ਤੇ ਸੜਕਾਂ ਅਤੇ ਟੋਲ ਬੰਦ ਕਰ ਦਿੱਤੇ ਹਨ। ਭਾਜਪਾ ਨੇਤਾਵਾਂ ਨੂੰ ਰੋਕਣ ਲਈ ਕਿਸਾਨਾਂ ਨੇ ਟੋਲ ਜਾਮ ਕਰ ਦਿੱਤਾ ਸੀ।

ਕਰਨਾਲ : ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ, ਕਈ ਥਾਵਾਂ 'ਤੇ ਸੜਕਾਂ -ਟੋਲ ਜਾਮ

ਇਸ ਦੇ ਨਾਲ ਹੀ ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਕਿਹਾ, "ਹਰਿਆਣਾ ਦੇ ਕਰਨਾਲ ਵਿੱਚ ਲਾਠੀਚਾਰਜ ਦੇ ਵਿਰੋਧ ਵਿੱਚ ਰਾਜ ਦੀਆਂ ਸਾਰੀਆਂ ਸੜਕਾਂ ਸ਼ਾਮ 5 ਵਜੇ ਤੱਕ ਬੰਦ ਰਹਿਣਗੀਆਂ ਪਰ ਹੁਣ ਪੂਰੇ ਹਰਿਆਣਾ ਵਿੱਚ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ। ਓਧਰ ਪੰਜਾਬ ਦੇ ਵਿੱਚ ਵੀ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤੀਆਂ ਹਨ।

ਕਰਨਾਲ : ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ, ਕਈ ਥਾਵਾਂ 'ਤੇ ਸੜਕਾਂ -ਟੋਲ ਜਾਮ

ਦਰਅਸਲ 'ਚ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਨੀਵਾਰ ਨੂੰ ਕਰਨਾਲ ਵਿੱਚ ਭਾਜਪਾ ਦੀ ਇੱਕ ਰਾਜ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ 6 ਭਾਜਪਾ ਸੰਸਦ ਮੈਂਬਰ, 6 ਰਾਜ ਸਭਾ ਮੈਂਬਰ, 12 ਵਿਧਾਇਕ, ਸਾਬਕਾ ਵਿਧਾਇਕ ਅਤੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ ਤੋਂ ਇਲਾਵਾ ਸੰਗਠਨ ਦੇ ਅਹੁਦੇਦਾਰ ਪਹੁੰਚੇ ਸਨ।

ਕਰਨਾਲ : ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਕਿਸਾਨਾਂ 'ਤੇ ਲਾਠੀਚਾਰਜ, ਕਈ ਥਾਵਾਂ 'ਤੇ ਸੜਕਾਂ -ਟੋਲ ਜਾਮ

ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਆਉਣ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਬਸਤਰ ਟੋਲ ਪਲਾਜ਼ਾ ਨੂੰ ਜਾਮ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ। ਦੂਜੇ ਪਾਸੇ ਲਾਠੀਚਾਰਜ ਦੀ ਸੂਚਨਾ ਮਿਲਦਿਆਂ ਹੀ ਕਿਸਾਨਾਂ ਨੇ ਰਾਜ ਭਰ ਵਿੱਚ ਕਈ ਥਾਵਾਂ 'ਤੇ ਸੜਕਾਂ ਅਤੇ ਟੋਲ ਬੰਦ ਕਰ ਦਿੱਤੇ। ਸ਼ੁੱਕਰਵਾਰ ਸ਼ਾਮ ਨੂੰ ਹੀ ਕਿਸਾਨ ਆਗੂਆਂ ਨੇ ਵੀਡੀਓ ਵਾਇਰਲ ਕਰਕੇ ਭਾਜਪਾ ਨੇਤਾਵਾਂ ਅਤੇ ਮੀਟਿੰਗ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ।
-PTCNews

  • Share