Fri, May 29, 2026
Whatsapp

ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ

Reported by:  PTC News Desk  Edited by:  Shanker Badra -- September 01st 2021 09:26 PM
ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ

ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ

ਕਰਨਾਲ : ਪਿਛਲੇ ਹਫ਼ਤੇ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ (SDM ) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਦਾ ਕਿਸਾਨਾਂ ਦੇ ਸਿਰ ਫੋੜਨ ਦੇ ਆਦੇਸ਼ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ ਅਤੇ ਕਿਸਾਨ ਜਥੇਬੰਦੀਆਂ ਸਮੇਤ ਕਈ ਰਾਜਨੀਤਕ ਪਾਰਟੀਆਂ ਵੀ ਇਸ ਅਧਿਕਾਰੀ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੀਆਂ ਸਨ। [caption id="attachment_529300" align="aligncenter" width="286"] ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ[/caption] ਕਰਨਾਲ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੇ ਸਿਰ ਫੋੜਨ ਦੇ ਆਦੇਸ਼ ਤੋਂ ਬਾਅਦ ਹਰਿਆਣਾ ਸਰਕਾਰ ਨੇ ਉਨ੍ਹਾਂ ਦੀ ਭਾਸ਼ਾ ਦੀ ਨਿੰਦਾ ਕਰਦਿਆਂ ਇਸ ਪੂਰੇ ਮਾਮਲੇ ਦੀ ਜਾਂਚ ਹਰਿਆਣਾ ਦੇ ਗ੍ਰਹਿ ਸਕੱਤਰ ਨੂੰ ਸੌਂਪੀ ਗਈ ਸੀ ਅਤੇ ਅੱਜ ਹੀ ਗ੍ਰਹਿ ਸਕੱਤਰ ਨੇ ਕਰਨਾਲ ਦੇ ਡਿਪਟੀ ਕਮਿਸ਼ਨਰ ਤੋਂ ਇਸ ਪੂਰੇ ਮਾਮਲੇ ਦੀ ਰਿਪੋਰਟ ਲਈ ਸੀ,ਜਿਸ ਤੋਂ ਬਾਅਦ ਬੁੱਧਵਾਰ ਨੂੰ ਆਯੂਸ਼ ਸਿਨਹਾ ਦਾ ਵਧੀਕ ਸਕੱਤਰ ਦੇ ਰੂਪ ਵਿੱਚ ਤਬਾਦਲਾ ਕਰ ਦਿੱਤਾ ਗਿਆ। [caption id="attachment_529298" align="aligncenter" width="300"] ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ[/caption] ਆਯੂਸ਼ ਸਿਨਹਾ ਹਰਿਆਣਾ ਕੇਡਰ ਦੇ 2018 ਬੈਚ ਦੇ ਆਈਏਐਸ ਅਧਿਕਾਰੀ ਹਨ। ਹਾਲਾਂਕਿ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਕਰਨਾਲ ਦੇ ਐਸਡੀਐਮ ਨੇ ਬਾਅਦ ਵਿੱਚ ਮੁਆਫੀ ਮੰਗ ਲਈ ਸੀ ਪਰ ਕਿਸਾਨ ਸੰਗਠਨ ਬਰਖਾਸਤਗੀ 'ਤੇ ਅੜੇ ਹੋਏ ਸਨ। ਪਿਛਲੇ ਹਫਤੇ ਸ਼ਨੀਵਾਰ ਨੂੰ ਕਰਨਾਲ ਵਿੱਚ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂਆਂ ਨੇ ਸਰਕਾਰ ਵਿਰੁੱਧ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਦਰਸ਼ਨ ਪਾਲ ਨੇ ਹਰਿਆਣਾ ਦੇ ਨੂਹ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤ ਵਿੱਚ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦਿੱਲੀ ਦਾ ਗਲਾ ਘੁੱਟਣਾ ਪਵੇਗਾ। [caption id="attachment_529297" align="aligncenter" width="300"] ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ[/caption] ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਿੰਸਾ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਦਕਿ ਕਿਸਾਨ ਸੰਗਠਨਾਂ ਨੇ ਸਰਕਾਰ ਨੂੰ ਤਾਲਿਬਾਨੀ ਕਰਾਰ ਦਿੱਤਾ ਹੈ। ਐਸਡੀਐਮ ਦੇ ਵਿਵਾਦਤ ਆਦੇਸ਼ 'ਤੇ ਸੀਐਮ ਮਨੋਹਰ ਲਾਲ ਖੱਟਰ ਨੇ ਇਹ ਵੀ ਕਿਹਾ ਕਿ ਕਿਸਾਨਾਂ 'ਤੇ ਲਾਠੀਚਾਰਜ ਕਰਨ ਦਾ ਫੈਸਲਾ ਪ੍ਰਸ਼ਾਸਕੀ ਫੈਸਲਾ ਸੀ। [caption id="attachment_529295" align="aligncenter" width="240"] ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ ਦਾ ਹੋਇਆ ਤਬਾਦਲਾ[/caption] ਜਦੋਂ ਮੁੱਖ ਮੰਤਰੀ ਖੱਟਰ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਦੀ ਸਰਕਾਰ ਨੇ ਐਸਡੀਐਮ ਆਯੂਸ਼ ਸਿਨਹਾ ਵਿਰੁੱਧ ਕੋਈ ਕਾਰਵਾਈ ਕੀਤੀ ਹੈ ਜਾਂ ਨਹੀਂ। ਉਨ੍ਹਾਂ ਕਿਹਾ, 'ਮੈਂ ਪੂਰੇ ਘਟਨਾਕ੍ਰਮ 'ਤੇ ਰਿਪੋਰਟ ਮੰਗੀ ਹੈ। ਉਹ ਕਿਹੜੇ ਹਾਲਾਤ ਸਨ, ਜਿਨ੍ਹਾਂ ਕਾਰਨ ਪੁਲਿਸ ਅਤੇ ਮੁਜ਼ਾਹਰਾਕਾਰੀ ਕਿਸਾਨਾਂ ਵਿਚਾਲੇ ਝੜਪ ਹੋ ਗਈ। -PTCNews


Electrical Saftey authority

Top News view more...

Latest News view more...

PTC NETWORK
PTC NETWORK