ਮੁੱਖ ਖਬਰਾਂ

ਕੋਰੋਨਾ ਦੇ ਮਚਾਈ ਹਾਹਾਕਾਰ, ਹੁਣ ਕਰਨਾਟਕ 'ਚ ਵੀ ਅੱਜ ਰਾਤ ਤੋਂ ਲੱਗੇਗਾ ਨਾਈਟ ਕਰਫ਼ਿਊ 

By Shanker Badra -- April 21, 2021 9:46 am

ਬੈਂਗਲੁਰੂ : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਇਸ ਵਿਚਕਾਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਕਈ ਸੂਬਿਆਂ ਵਿਚ ਨਾਈਟ ਕਰਫ਼ਿਊ ਤੇ ਵੀਕਐਂਡ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚਲਦੇ ਕਰਨਾਟਕਾ ਵਿਚ ਵੀ ਨਾਈਟ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ।

ਕੋਰੋਨਾ ਦੇ ਮਚਾਈ ਹਾਹਾਕਾਰ, ਹੁਣ ਕਰਨਾਟਕ 'ਚ ਵੀ ਅੱਜ ਰਾਤ ਤੋਂ ਲੱਗੇਗਾ ਨਾਈਟ ਕਰਫ਼ਿਊ

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ  

ਇਸ ਦਰਮਿਆਨ ਸੂਬਾ ਸਰਕਾਰ ਨੇ ਕੋਵਿਡ-19 ਰੋਕਥਾਮ ਲਈ ਮੰਗਲਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜਿਸ ਦੇ ਮੁਤਾਬਕ 21 ਅਪ੍ਰੈਲ ਤੋਂ 4 ਮਈ ਤੱਕਸੂਬੇ 'ਚ ਰਾਤ ਦਾ ਕਰਫਿਊ ਲਾਗੂ ਕੀਤਾ ਜਾਵੇਗਾ। ਇਹ ਕਰਫ਼ਿਊ ਰਾਤ 9 ਵਜੇ ਤੋਂ ਸਵੇਰ 6 ਵਜੇ ਤੱਕ ਜਾਰੀ ਰਹੇਗਾ।ਇਸ ਦੇ ਨਾਲ ਹੀ ਵੀਕੈਂਡ ਦੌਰਾਨ ਪੂਰਾ ਦਿਨ ਕਰਫਿਊ ਲਾਗੂ ਰਹੇਗਾ।

Karnataka Govt Imposes Night Curfew from April 21 , Malls, Cinema Halls Shut ਕੋਰੋਨਾ ਦੇ ਮਚਾਈ ਹਾਹਾਕਾਰ, ਹੁਣ ਕਰਨਾਟਕ 'ਚ ਵੀ ਅੱਜ ਰਾਤ ਤੋਂ ਲੱਗੇਗਾ ਨਾਈਟ ਕਰਫ਼ਿਊ

ਕਰਨਾਟਕ ਸਰਕਾਰ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਬੁੱਧਵਾਰ ਰਾਤ 9 ਵਜੇ ਤੋਂ ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ, ਸਾਰੇ ਵਿਦਿਅਕ ਸੰਸਥਾਵਾਂ, ਜਿੰਮ, ਸਪਾਸ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਖਿਡਾਰੀਆਂ ਨੂੰ ਸਿਖਲਾਈ ਦੇ ਮਕਸਦ ਨਾਲ ਤੈਰਾਕੀ ਪੂਲ ਦੀਆਂ ਸਹੂਲਤਾਂ ਨੂੰ ਖੁੱਲਾ ਰੱਖਣ ਦੀ ਆਗਿਆ ਦਿੱਤੀ ਗਈ ਹੈ।

Karnataka Govt Imposes Night Curfew from April 21 , Malls, Cinema Halls Shut ਕੋਰੋਨਾ ਦੇ ਮਚਾਈ ਹਾਹਾਕਾਰ, ਹੁਣ ਕਰਨਾਟਕ 'ਚ ਵੀ ਅੱਜ ਰਾਤ ਤੋਂ ਲੱਗੇਗਾ ਨਾਈਟ ਕਰਫ਼ਿਊ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ

ਦੱਸਣਯੋਗ ਹੈ ਕਿ ਸੂਬੇ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 21,794 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਨਫੈਕਟਡ ਮਰੀਜ਼ਾਂ ਦੀ ਕੁੱਲ ਸੰਖਿਆਂ ਵਧ ਕੇ 11,98,644 ਹੋ ਗਈ ਹੈ। ਇਸ ਤੋਂ ਇਲਾਵਾ 149 ਰੋਗੀਆਂ ਦੀ ਮੌਤ ਮਗਰੋਂ ਮੌਤਾਂ ਦਾ ਕੁੱਲ ਅੰਕੜਾ 13,646 ਤਕ ਪਹੁੰਚ ਗਿਆ ਹੈ।
-PTCNews

  • Share