Thu, Apr 25, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਬਚਾਉਣ ਲਈ ਡਟੀ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਮੈਂਬਰ, ਜਾਣੋ ਕੀ ਕਿਹਾ !!

Written by  Jashan A -- February 03rd 2019 01:26 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਬਚਾਉਣ ਲਈ ਡਟੀ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਮੈਂਬਰ, ਜਾਣੋ ਕੀ ਕਿਹਾ !!

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਬਚਾਉਣ ਲਈ ਡਟੀ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਮੈਂਬਰ, ਜਾਣੋ ਕੀ ਕਿਹਾ !!

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਬਚਾਉਣ ਲਈ ਡਟੀ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਮੈਂਬਰ, ਜਾਣੋ ਕੀ ਕਿਹਾ !!,ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨੂੰ ਉਸੇ ਤਰ੍ਹਾਂ ਰੱਖਣ ਲਈ ਤਹਿਰੀਕੇ-ਏ-ਇਨਸਾਫ਼ ਪਾਰਟੀ ਨਾਲ ਸਬੰਧਤ ਲਹਿੰਦੇ ਪੰਜਾਬ ਦੇ ਸਿਆਲਕੋਟ ਤੋਂ ਅਸੈਂਬਲੀ ਮੈਂਬਰ ਮੋਮਨਾ ਵਾਹਿਦ ਨੇ ਆਵਾਜ਼ ਬੁਲੰਦ ਕੀਤੀ ਹੈ। ਇਸ ਸਬੰਧੀ ਮੋਮਨਾ ਵਾਹਿਦ ਨੇ ਆਪਣਾ ਮਤਾ ਜਮ੍ਹਾ ਕਰਵਾ ਦਿੱਤਾ ਹੈ। ਜਿਸ 'ਤੇ ਅਗਲੇ ਇਜਲਾਸ ਦੌਰਾਨ ਬਹਿਸ ਹੋਣ ਦੀ ਸੰਭਾਵਨਾ ਹੈ। [caption id="attachment_250416" align="aligncenter" width="300"]kartarpur corridor ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਬਚਾਉਣ ਲਈ ਡਟੀ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਮੈਂਬਰ, ਜਾਣੋ ਕੀ ਕਿਹਾ !![/caption] ਉਨ੍ਹਾਂ ਦਾ ਕਹਿਣਾ ਹੈ ਕਿ ਕਰਤਾਰਪੁਰ ਸਾਹਿਬ ਗਲਿਆਰੇ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਆਲੇ-ਦੁਆਲੇ ਵੱਡੀ ਪੱਧਰ 'ਤੇ ਉਸਾਰੀ ਕੀਤੇ ਜਾਣ ਦੀ ਤਜਵੀਜ਼ ਹੈ। ਵਾਹਿਦ ਨੇ ਤਰਕ ਦਿੱਤਾ ਕਿ ਇਸ ਕਾਰਨ ਗੁਰੂ ਨਾਨਕ ਦੇਵ ਜੀ ਦੇ ਵਿਰਾਸਤੀ ਖੇਤ ਪ੍ਰਭਾਵਿਤ ਹੋਣਗੇ। ਉਨ੍ਹਾਂ ਮੰਗ ਕੀਤੀ ਹੈ ਕਿ ਇਹ ਉਸਾਰੀ ਬਾਬਾ ਜੀ ਦੇ ਖੇਤਾਂ ਤੋਂ ਦੂਰ ਕਰਵਾਈ ਜਾਵੇ। [caption id="attachment_250417" align="aligncenter" width="300"]momina wahid ਸ੍ਰੀ ਗੁਰੂ ਨਾਨਕ ਦੇਵ ਜੀ ਦੇ ਖੇਤ ਬਚਾਉਣ ਲਈ ਡਟੀ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਮੈਂਬਰ, ਜਾਣੋ ਕੀ ਕਿਹਾ !![/caption] ਉਥੇ ਹੀ ਐਸੰਬਲੀ ਮੈਂਬਰ ਮੋਮਨਾ ਵਾਹਿਦ ਨੇ ਇਹ ਵੀ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜਿੱਥੇ 18 ਸਾਲਾਂ ਤਕ ਆਪ ਹਲ਼ ਵਾਹ ਕੇ ਅਨਾਜ ਪੈਦਾ ਕੀਤਾ ਸੀ, ਉੱਥੇ ਅੱਜ ਵੀ ਅਨਾਜ ਪੈਦਾ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਉੱਥੇ ਉਗਾਈਆਂ ਫ਼ਸਲਾਂ ਤੇ ਅਨਾਜ ਦਾ ਲੰਗਰ ਛਕਾਇਆ ਜਾਵੇ। -PTC News


Top News view more...

Latest News view more...