ਮੁੱਖ ਖਬਰਾਂ

ਇਹਨਾਂ ਟਿਕਟਾਂ ਰਾਹੀਂ ਹੁੰਦੇ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੜ੍ਹੋ ਪੂਰੀ ਖ਼ਬਰ

By Jashan A -- November 09, 2019 8:22 pm -- Updated:November 09, 2019 8:25 pm

ਇਹਨਾਂ ਟਿਕਟਾਂ ਰਾਹੀਂ ਹੁੰਦੇ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੜ੍ਹੋ ਪੂਰੀ ਖ਼ਬਰ,ਸ੍ਰੀ ਅੰਮ੍ਰਿਤਸਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਭਾਰਤ ਅਤੇ ਪਾਕਿ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ। ਜਿਸ ਦੌਰਾਨ ਸਿੱਖ ਸ਼ਰਧਾਲੂ ਹੁਣ ਸ੍ਰੀ ਕਰਤਾਰਪੁਰ ਸਾਹਿਬ ਜੀ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣਗੇ। ਅਜਿਹੇ 'ਚ ਦਰਸ਼ਨਾਂ ਨਾਲ ਜੁੜੀ ਇੱਕ ਅਹਿਮ ਖਬਰ ਹੈ।

Ticketsਮੀਡੀਆ ਰਿਪੋਰਟਾਂ ਮੁਤਾਬਕ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਟਿਕਟ ਦੀ ਲੋੜ ਪੈਂਦੀ ਹੈ, ਜੋ ਪਾਕਿਸਤਾਨ ਵਾਲੇ ਪਾਸੇ ਟਰਮੀਨਲ 'ਚ ਮਿਲਦੀਆਂ ਹਨ।ਇਥੇ ਇਕ ਟਿਕਟ ਦਿੱਤੀ ਜਾਂਦੀ ਹੈ, ਜਿਸ ਨਾਲ ਸ਼ਰਧਾਲੂ ਮੱਥਾ ਟੇਕਦੇ ਹਨ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਹੋਰ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ 'ਤੇ ਛਾਂਦਾਰ ਵਾਤਾਵਰਣ ਦੇਣ ਲਈ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ (ਤਸਵੀਰਾਂ)

ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸੇ ਟਰਮੀਨਲ 'ਚ ਦਾਖਲ ਹੁੰਦੇ ਹੀ ਕੁਝ ਕਾਂਉਟਰ ਬਣੇ ਹਨ ਜਿੱਥੇ ਮਨੀ ਐਕਸਚੇਂਜ ਕਰਵਾਉਣ ਤੋਂ ਇਲਾਵਾ ਹਰੇ ਰੰਗ ਦੀਆਂ ਫਰੀ ਟਿਕਟਾਂ ਦਿੱਤੀਆਂ ਜਾਂਦੀਆਂ ਹਨ,ਜੋ ਯਾਤਰੀਆਂ ਨੂੰ ਵਾਪਸੀ ਤੱਕ ਆਪਣੇ ਕੋਲ ਰੱਖਣੀ ਹੁੰਦੀਆਂ ਹਨ।

Ticketsਜ਼ਿਕਰ ਏ ਖਾਸ ਹੈ ਕਿ ਡੇਰਾ ਬਾਬਾ ਨਾਨਕ ਵਿਖੇ ਅੱਜ ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਗਿਆ ਤੇ ਪਹਿਲੇ ਜਥੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਤੇ ਸ੍ਰੀ ਦਰਬਾਰ ਸਾਹਿਬ ਜੀ ਦਰਸ਼ਨ ਕਰਨ ਉਪਰੰਤ ਜਥਾ ਭਾਰਤ ਵਾਪਸ ਆ ਗਿਆ ਹੈ।

-PTC News

  • Share