ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਲਈ ਵੱਡਾ ਤੋਹਫ਼ਾ :ਭਾਈ ਲੌਂਗੋਵਾਲ

Kartarpur corridor 550th Prakash Purab Opportunities Sikh community Big gift : Bhai Longowal

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਲਈ ਵੱਡਾ ਤੋਹਫ਼ਾ :ਭਾਈ ਲੌਂਗੋਵਾਲ:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਲਈ ਰਵਾਨਾ ਹੋ ਗਏ।ਉਹ ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਾਹੀਂ ਸ਼ਾਮ 3:20 ਵਜੇ ਪਾਕਿਸਤਾਨ ਗਏ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ ਲੌਂਗੋਵਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਪਾਕਿਸਤਾਨ ਗਏ ਹਨ।Kartarpur corridor 550th Prakash Purab Opportunities Sikh community Big gift : Bhai Longowalਅਟਾਰੀ ਸਰਹੱਦ ਤੋਂ ਵਾਹਗਾ ਪਹੁੰਚਣ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਸਿੱਖ ਆਗੂ ਸਰਬੱਤ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਸ੍ਰੀ ਨਨਕਾਣਾ ਸਾਹਿਬ ਤੋਂ ਪਹੁੰਚੇ ਰਾਇ ਬੁਲਾਰ ਜੀ ਦੇ ਪਰਿਵਾਰਕ ਮੈਂਬਰ ਰਾਇ ਭੱਟੀ ਨੇ ਜੋਸ਼ੋ-ਖਰੋਸ਼ ਨਾਲ ਭਾਈ ਲੌਂਗੋਵਾਲ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।ਪਾਕਿਸਤਾਨ ਜਾਣ ਤੋਂ ਪਹਿਲਾਂ ਕੌਮਾਂਤਰੀ ਸਰਹੱਦ ’ਤੇ ਭਾਈ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਸਰਕਾਰਾਂ ਦੀ ਪਹੁੰਚ ਦਾ ਸਵਾਗਤ ਕੀਤਾ ਅਤੇ ਲਾਂਘਾ ਖੁਲ੍ਹਣ ਨੂੰ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਜਗਤ ਲਈ ਵੱਡਾ ਤੋਹਫ਼ਾ ਕਰਾਰ ਦਿੱਤਾ।Kartarpur corridor 550th Prakash Purab Opportunities Sikh community Big gift : Bhai Longowalਉਨ੍ਹਾਂ ਆਖਿਆ ਕਿ ਉਹ ਪਾਕਿਸਤਾਨ ਵਿਖੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਕਰਵਾਉਣ ਬਾਰੇ ਪਾਕਿਸਤਾਨ ਗੁਰਦੁਆਰਾ ਕਮੇਟੀ, ਪਾਕਿਸਤਾਨ ਓਕਾਫ਼ ਬੋਰਡ ਅਤੇ ਉਥੋਂ ਦੀਆਂ ਸਰਕਾਰਾਂ ਦੇ ਆਗੂਆਂ ਅਤੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕਰਨਗੇ।ਉਨ੍ਹਾਂ ਕਿਹਾ ਕਿ ਇਹ ਮੌਕਾ ਸਾਡੇ ਲਈ ਬੇਹੱਦ ਖ਼ਾਸ ਹੈ ਅਤੇ ਇਸ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਵਿਚ ਫੈਲਾਉਣ ਲਈ ਵਿਸ਼ੇਸ਼ ਤੌਰ ’ਤੇ ਵਰਤਿਆ ਜਾਵੇਗਾ।Kartarpur corridor 550th Prakash Purab Opportunities Sikh community Big gift : Bhai Longowalਇਸੇ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਅਟਾਰੀ ਸਰਹੱਦ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਾਈ ਲੌਂਗੋਵਾਲ ਇਕ ਵਿਸ਼ੇਸ਼ ਅਤੇ ਮੁਬਾਰਕ ਮੌਕੇ ਪਾਕਿਸਤਾਨ ਗਏ ਹਨ ਅਤੇ ਉਹ ਸ੍ਰੀ ਕਰਤਾਰਪੁਰ ਸਾਹਿਬ ਲਈ ਮਨੁੱਖਤਾ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਤੋਂ ਪਵਿੱਤਰ ਜਲ ਵੀ ਲੈ ਕੇ ਗਏ ਹਨ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਲਈ ਚੰਦੋਆ ਸਾਹਿਬ ਦਾ ਸੈੱਟ, ਚੌਰ ਸਾਹਿਬ ਅਤੇ ਰੁਮਾਲੇ ਵੀ ਭੇਜੇ ਗਏ ਹਨ। ਬੇਦੀ ਅਨੁਸਾਰ ਭਾਈ ਲੌਂਗੋਵਾਲ ਰਾਤ ਲਾਹੌਰ ਵਿਖੇ ਠਹਿਰਣਗੇ ਅਤੇ 28 ਨਵੰਬਰ ਦੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋ ਰਹੇ ਸਮਾਗਮ ਵਿਚ ਸ਼ਮੂਲੀਅਤ ਕਰਨਗੇ।ਇਸ ਮੌਕੇ ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਜਗਜੀਤ ਸਿੰਘ ਜੱਗੀ, ਜਸਬੀਰ ਸਿੰਘ ਜੱਸੀ, ਤਰਸੇਮ ਸਿੰਘ ਗੁੱਜਰਾਂ ਅਤੇ ਹੋਰ ਮੌਜੂਦ ਸਨ।
-PTCNews