Fri, Apr 26, 2024
Whatsapp

ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

Written by  Jashan A -- September 25th 2019 07:59 PM
ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

ਕਰਤਾਰਪੁਰ ਲਾਂਘੇ ਦੇ ਖੁੱਲਣ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ’ਤੇ ਰੱਖਿਆ ਜਾਵੇਗਾ ਚੰਡੀਗੜ: ਕੌਮਾਂਤਰੀ ਸਰਹੱਦ ਪਾਰ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਕਰਤਾਪੁਰ ਲਾਂਘੇ ਦੇ ਖੁੱਲਣ ਵਾਲੇ ਦਿਨ ਜਾਣ ਵਾਲੇ ਸਰਵ ਪਾਰਟੀ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।ਇਹ ਐਲਾਨ ਅੱਜ ਮੁੱਖ ਮੰਤਰੀ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਕੀਤਾ।ਇਕ ਹਫਤੇ ਵਿੱਚ ਇਹ ਦੂਜੀ ਸਮੀਖਿਆ ਮੀਟਿੰਗ ਸੀ। ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਵਫਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼ੋ੍ਰਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।ਇਸ ਸਮੀਖਿਆ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ ਪੁਰਾਣੇ ਗੁਰਦੁਆਰਾ ਸਾਹਿਬ ਜਾਣ ਨੂੰ ਜਾਣ ਵਾਲੇ ਮਾਰਗ ਦਾ ਨਾਮ ਕੁਲਦੀਪ ਸਿੰਘ ਵਡਾਲਾ ਦੇ ਨਾਮ ਉਤੇ ਰੱਖਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰਿਆਂ ਵੱਲੋਂ ਸ਼ਾਮਲ ਹੋ ਕੇ ਮਨਾਉਣ ਦਾ ਅਜਿਹਾ ਇਤਿਹਾਸਕ ਤੇ ਮਹਾਨ ਮੌਕਾ ਜ਼ਿੰਦਗੀ ਵਿੱਚ ਇਕ ਵਾਰ ਹੀ ਆਉਦਾ ਹੈ। ਉਨਾਂ ਵਿੱਤ ਮੰਤਰੀ ਨੂੰ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਮਾਗਮਾਂ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਲਈ ਲੋੜੀਂਦੇ ਫੰਡ ਨਿਰਵਿਘਨ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਕਿਸੇ ਵੀ ਵਿਭਾਗ ਨੂੰ ਅਲਾਟ ਕੀਤੇ ਫੰਡਾਂ ਵਿੱਚ ਕਾਟ ਲਗਾ ਲਈ ਜਾਵੇ। ਹੋਰ ਪੜ੍ਹੋ: ਡੇਰਾ ਬਾਬਾ ਨਾਨਕ: ਮਿੰਨੀ ਬੱਸ ਤੇ ਕਾਰ ਦੀ ਭਿਆਨਕ ਟੱਕਰ, 15 ਜ਼ਖਮੀ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਨੂੰ ਮਨਾਉਣ ਲਈ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਵੱਡੇ ਪੱਧਰ ਦੇ ਸਮਾਗਮਾਂ ਲਈ ਵੀਰਵਾਰ ਤੱਕ ਬਜਟ ਫਰੀਜ਼ ਕੀਤਾ ਜਾਵੇ। ਉਨਾਂ ਮੁੱਖ ਸਕੱਤਰ ਨੂੰ ਵੀ ਹਦਾਇਤਾਂ ਕੀਤੀਆਂ ਕਿ ਕਿੰਨੋਂ ਇਤਿਹਾਸਕ ਕਸਬਿਆਂ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਕੇ ਪਹਿਲੀ ਅਕਤੂਬਰ ਤੋਂ ਪਹਿਲਾਂ ਹਰ ਹੀਲੇ ਜਨਤਕ ਕਰ ਦਿੱਤੀ ਜਾਵੇ। ਮੁੱਖ ਮੰਤਰੀ ਨੇ ਰਾਜ ਪੱਧਰੀ ਪ੍ਰਬੰਧਕੀ ਕਮੇਟੀ ਨੂੰ ਮੁੱਖ ਸਮਾਗਮਾਂ ਦੀ ਜਾਣਕਾਰੀ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਆਡੀਓ ਵਿਜ਼ੁਅਲ ਮੁਹਿੰਮ ਵਿੱਢੀ ਜਾਵੇ ਤਾਂ ਆਉਣ ਵਾਲੇ ਸ਼ਰਧਾਲੂਆਂ ਪਹਿਲਾਂ ਹੀ ਆਪਣਾ ਪ੍ਰੋਗਰਾਮ ਬਣਾ ਸਕਣ। ਉਨਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਸਹਾਇਤਾ ਲਈ ਸੂਚਨਾ ਹੈਂਡਬੁੱਕ ਤਿਆਰ ਕੀਤੀ ਜਾਵੇ ਜਿਸ ਵਿੱਚ ਸਾਰੇ ਸਮਾਗਮਾਂ ਦੇ ਵੇਰਵੇ ਹੋਣ। ਡੇਰਾ ਬਾਬਾ ਨਾਨਕ ਵਿਖੇ ਬਣਾਏ ਜਾ ਰਹੇ ਟੈਂਟ ਸਿਟੀ ਬਾਰੇ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਨੂੰ ਹਦਾਇਤ ਕੀਤੀ ਕਿ ਸਾਰੇ ਵਿਭਾਗਾਂ ਦਰਮਿਆਨ ਸੰਪੂਰਨ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਲੱਖਾਂ ਸਰਧਾਲੂਆਂ ਦੀ ਇਤਿਹਾਸਕ ਯਾਤਰਾ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਲਈ 271 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਮੀਟਿੰਗ ਵਿਚ ਦੱਸਿਆ ਕਿ ਸੰਗਤਾਂ ਲਈ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੰਮ ਚੱਲ ਰਿਹਾ ਹੈ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਿਖਆ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਏ ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਸੈਰ ਸਪਾਟਾ ਵਿਕਾਸ ਪ੍ਰਤਾਪ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕਿਰਤ ਕਿ੍ਰਪਾਲ ਸਿੰਘ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ। -PTC News


Top News view more...

Latest News view more...