ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ 27 ਮਈ ਨੂੰ ਹੋਵੇਗੀ ਮੀਟਿੰਗ

Kartarpur corridor Construction India and Pakistan Between 27 May meeting
ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ 27 ਮਈ ਨੂੰ ਹੋਵੇਗੀ ਮੀਟਿੰਗ

ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ 27 ਮਈ ਨੂੰ ਹੋਵੇਗੀ ਮੀਟਿੰਗ:ਡੇਰਾ ਬਾਬਾ ਨਾਨਕ : ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਅੱਜ ਜ਼ੀਰੋ ਲਾਈਨ ‘ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ 27 ਮਈ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਤਕਨੀਕੀ ਪਹਿਲੂਆਂ ‘ਤੇ ਵੀ ਗੱਲਬਾਤ ਕੀਤੀ ਜਾਵੇਗੀ।ਇਸ ਮੀਟਿੰਗ ਵਿਚ ਦੋਵੇਂ ਦੇਸ਼ਾਂ ਦੇ ਉਚ ਅਧਿਕਾਰੀਆਂ ਦੇ ਵਫ਼ਦ ਸ਼ਾਮਲ ਹੋਣਗੇ।

Kartarpur corridor Construction India and Pakistan Between 27 May meeting
ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ 27 ਮਈ ਨੂੰ ਹੋਵੇਗੀ ਮੀਟਿੰਗ

ਇਸ ਦੌਰਾਨ ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ।ਦੋਵੇਂ ਮੁਲਕ ਸਿੱਖਾਂ ਦੇ ਇਸ ਸੁਫਨੇ ਨੂੰ ਸਾਕਾਰ ਕਰਨ ਲਈ ਗੰਭੀਰ ਹਨ।ਇਸ ਲਈ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ ਤੇ ਦੋਵੇਂ ਪਾਸੇ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ਼ ਰਿਹਾ ਹੈ।ਦੋਵੇਂ ਮੁਲਕਾਂ ਨੇ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ ਤੈਅ ਸਮੇਂ ‘ਤੇ ਕਰਤਾਰਪੁਰ ਲਾਂਘੇ ਦਾ ਕੰਮ ਮੁਕੰਮਲ ਹੋ ਜਾਏਗਾ।

Kartarpur corridor Construction India and Pakistan Between 27 May meeting
ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ 27 ਮਈ ਨੂੰ ਹੋਵੇਗੀ ਮੀਟਿੰਗ

ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ।ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ।

Kartarpur corridor Construction India and Pakistan Between 27 May meeting
ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ 27 ਮਈ ਨੂੰ ਹੋਵੇਗੀ ਮੀਟਿੰਗ

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ।
-PTCNews