Tue, Apr 30, 2024
Whatsapp

ਕਰਤਾਰਪੁਰ ਲਾਂਘੇ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦਿੱਤਾ ਇਹ ਬਿਆਨ

Written by  Shanker Badra -- November 25th 2018 07:04 PM
ਕਰਤਾਰਪੁਰ ਲਾਂਘੇ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦਿੱਤਾ ਇਹ ਬਿਆਨ

ਕਰਤਾਰਪੁਰ ਲਾਂਘੇ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦਿੱਤਾ ਇਹ ਬਿਆਨ

ਕਰਤਾਰਪੁਰ ਲਾਂਘੇ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦਿੱਤਾ ਇਹ ਬਿਆਨ:ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਸੋਮਵਾਰ ਨੂੰ ਰੱਖਿਆ ਜਾਣਾ ਹੈ।ਅੱਜ ਕੱਲ੍ਹ ਕਰਤਾਰਪੁਰ ਲਾਂਘੇ 'ਤੇ ਖੂਬ ਸਿਆਸਤ ਹੋ ਰਹੀ ਹੈ।ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਵੀ ਬਿਆਨ ਦਿੱਤਾ ਹੈ।Kartarpur corridor Former Prime Minister Dr. Manmohan Singh Statementਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਰਾਹ 'ਚ ਅਜੇ ਕਈ ਅੜਿੱਕੇ ਹਨ।ਉਨ੍ਹਾਂ ਕਿਹਾ ਕਿ ਹਰ ਸ਼ੁਰੂਆਤ ਵਧੀਆ ਹੁੰਦੀ ਹੈ ਤੇ ਉਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਪਰ ਅੜਿੱਕਿਆਂ ਤੋਂ ਵੀ ਭਲੀ-ਭਾਂਤ ਜਾਣੂੰ ਰਹਿਣਾ ਚਾਹੀਦਾ ਹੈ।ਡਾ. ਮਨਮੋਹਨ ਸਿੰਘ ਪ੍ਰਣਬ ਮੁਖਰਜੀ ਫ਼ਾਊਂਡੇਸ਼ਨ ਵੱਲੋਂ ‘ਟਵਾਸੀ ਪੀਸ, ਹਾਰਮੋਨੀ ਐਂਡ ਹੈਪੀਨੈਸ: ਟ੍ਰਾਂਜਿ਼ਸ਼ਨ ਟੂ ਟ੍ਰਾਂਸਫ਼ਾਰਮੇਸ਼ਨ` ਸਿਰਲੇਖ ਹੇਠ ਇੱਕ ਸੰਮੇਲਨ 'ਚ ਸ਼ਾਮਲ ਹੋਏ ਸਨ।Kartarpur corridor Former Prime Minister Dr. Manmohan Singh Statementਡਾ. ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘੇ ਦੀ ਉਸਾਰੀ ਦੇ ਪ੍ਰਸਤਾਵ ਦਾ ਸੁਆਗਤ ਕੀਤਾ ਹੈ ਪਰ ਜਦ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਲਾਂਘੇ ਨੂੰ ਦੋਵੇਂ ਦੇਸ਼ਾਂ ਵਿਚਾਲੇ ਪੁਲ ਦੱਸਿਆ ਹੈ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਇਸ ਟੀਚੇ ਨੂੰ ਹਾਸਲ ਕਰਨ ਤੋਂ ਪਹਿਲਾਂ ਹਾਲੇ ਕਈ ਅੜਿੱਕਿਆਂ ਨੂੰ ਦੂਰ ਕਰਨਾ ਹੋਵੇਗਾ।Kartarpur corridor Former Prime Minister Dr. Manmohan Singh Statementਦੱਸ ਦਈਏ ਕਿ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਕਰਤਾਰਪੁਰ ਵਿਚ ਦਰਿਆ ਰਾਵੀ ਕੰਢੇ ਸੁਸ਼ੋਭਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ ਲਾਂਘਾ ਤਿਆਰ ਕਰੇਗੀ। ਲਾਂਘਾ ਤਿਆਰ ਕਰਨ ਸਬੰਧੀ ਇਤਿਹਾਸਕ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ। -PTCNews


Top News view more...

Latest News view more...