ਮੰਤਰੀ ਨਾ ਬਣਨ ਕਰਕੇ ਸੁਨੀਲ ਜਾਖੜ ਦਾ ਅੱਜ ਕੱਲ ਵਿਗੜਿਆ ਮਾਨਸਿਕ ਸੰਤੁਲਨ :ਸੁਖਬੀਰ ਬਾਦਲ
ਮੰਤਰੀ ਨਾ ਬਣਨ ਕਰਕੇ ਸੁਨੀਲ ਜਾਖੜ ਦਾ ਅੱਜ ਕੱਲ ਵਿਗੜਿਆ ਮਾਨਸਿਕ ਸੰਤੁਲਨ :ਸੁਖਬੀਰ ਬਾਦਲ:ਗੁਰਦਾਸਪੁਰ : ਅੱਜ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਪਿੰਡ ਮਾਨ, ਡੇਰਾ ਬਾਬਾ ਨਾਨਾਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ।ਇਸ ਦੌਰਾਨ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੱਲੋਂ ਬਟਨ ਦੱਬ ਕੇ ਲਾਂਘੇ ਦੀ ਰਸਮ ਅਦਾ ਕੀਤੀ ਗਈ ਹੈ।ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ਦੌਰਾਨ ਸੁਨੀਲ ਜਾਖੜ ਦੇ ਭਾਸ਼ਨ ਦੌਰਾਨ ਸਿੱਖ ਸੰਗਤਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਹੈ।ਇਸ ਤੋਂ ਬਾਅਦ ਜਾਖੜ ਆਪਣਾ ਭਾਸ਼ਣ ਵਿਚਾਲੇ ਛੱਡ ਕੇ ਸਟੇਜ ਤੋਂ ਭੱਜ ਗਏ ਸਨ।ਇਸ ਦੌਰਾਨ ਸੰਗਤਾਂ ਵੱਲੋਂ ਜਾਖੜ ਦਾ ਭਾਰੀ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ ਹੈ।ਦੱਸ ਦੇਈਏ ਕਿ ਜਦੋਂ ਸੁਨੀਲ ਜਾਖੜ ਮੰਚ ਤੋਂ ਸੰਬੋਧਨ ਕਰ ਰਹੇ ਸਨ ਤਾਂ ਜਾਖੜ ਨੂੰ ਸਿੱਖ ਸੰਗਤਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।ਇਸ ਦੌਰਾਨ ਪੰਡਾਲ 'ਚ ਬੈਠੀਆਂ ਸਿੱਖ ਸੰਗਤਾਂ ਨੇ ਜਾਖੜ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।ਜਦੋਂ ਰੌਲਾ ਵਧ ਗਿਆ ਤਾਂ ਸਮਾਗਮ ਦੌਰਨ ਰਾਸ਼ਟਰੀ ਗੀਤ ਲਗਾ ਕੇ ਰੌਲਾ ਸ਼ਾਂਤ ਕਰਾਇਆ ਗਿਆ।ਉਸ ਵੇਲੇ ਸੁਖਬੀਰ ਬਾਦਲ ਵੀ ਮੰਚ 'ਤੇ ਹੀ ਮੌਜੂਦ ਸਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਨੀਲ ਜਾਖੜ 'ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਮੰਤਰੀ ਨਾ ਬਣਨ ਕਰਕੇ ਸੁਨੀਲ ਜਾਖੜ ਦਾ ਅੱਜ ਕੱਲ ਮਾਨਸਿਕ ਸੰਤੁਲਨ ਵਿਗੜਿਆ ਹੋਇਆ ਹੈ।ਇਸ ਦੇ ਨਾਲ ਹੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਵੱਲੋਂ ਕਰਤਾਰਪੁਰ ਲਾਂਘੇ 'ਤੇ ਰਾਜਨੀਤੀ ਕੀਤੀ ਜਾ ਰਹੀ ਹੈ। -PTCNews