Fri, Apr 19, 2024
Whatsapp

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਹੋਈ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗੀ ਮੁਹਰ

Written by  Jashan A -- July 14th 2019 02:09 PM -- Updated: July 14th 2019 02:16 PM
ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਹੋਈ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗੀ ਮੁਹਰ

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਹੋਈ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗੀ ਮੁਹਰ

ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਹੋਈ ਮੀਟਿੰਗ, ਕਈ ਵੱਡੇ ਫੈਸਲਿਆਂ 'ਤੇ ਲੱਗੀ ਮੁਹਰ,ਨਵੀਂ ਦਿੱਲੀ: ਕਰਤਾਰਪੁਰ ਕੋਰੀਡੋਰ ਨੂੰ ਲੈ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਦੂਜੇ ਦੌਰ ਦੀ ਵਾਰਤਾ ਅੱਜ ਵਾਹਗਾ ਸਰਹੱਦ 'ਤੇ ਹੋਈ। ਜਿਸ 'ਚ ਕਈ ਵੱਡੇ ਫੈਸਲਿਆਂ 'ਤੇ ਮੁਹਰ ਲੱਗੀ। ਇਸ ਮੀਟਿੰਗ 'ਚ ਸ਼ਰਧਾਲੂਆਂ ਨੂੰ ਬਿਨ੍ਹਾਂ ਵੀਜ਼ਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਹਿਮਤੀ ਬਣੀ। ਜਿਸ ਦੌਰਾਨ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਬਿਨ੍ਹਾਂ ਵੀਜ਼ੇ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। https://twitter.com/ANI/status/1150322590768128000 ਹੋਰ ਪੜ੍ਹੋ:ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੋਜ਼ਾਨਾ 5000 ਸ਼ਰਧਾਲੂ ਦਰਸ਼ਨ ਕਰ ਸਕਣਗੇ। ਉਥੇ ਹੀ ਪਾਕਿਸਤਾਨ ਰਾਵੀ ਦਰਿਆ 'ਤੇ ਪੁਲ ਬਣਾਉਣ ਦੀ ਥਾਂ ਸੜਕ ਬਣਾਉਣ ‘ਤੇ ਬਜ਼ਿਦ ਸੀ, ਪਰ ਪਾਕਿ ਵੱਲੋਂ ਵੀ ਪੁਲ ਬਣਾਉਣ 'ਤੇ ਸਹਿਮਤੀ ਕਰ ਲਈ ਹੈ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ। -PTC News


Top News view more...

Latest News view more...