Sat, Apr 20, 2024
Whatsapp

ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਪੁੱਜੇ ਅੰਮ੍ਰਿਤਸਰ , PM ਮੋਦੀ ਆਉਣਗੇ ਤੜਕੇ

Written by  Shanker Badra -- November 08th 2019 09:59 PM
ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਪੁੱਜੇ ਅੰਮ੍ਰਿਤਸਰ , PM ਮੋਦੀ ਆਉਣਗੇ ਤੜਕੇ

ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਪੁੱਜੇ ਅੰਮ੍ਰਿਤਸਰ , PM ਮੋਦੀ ਆਉਣਗੇ ਤੜਕੇ

ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਪੁੱਜੇ ਅੰਮ੍ਰਿਤਸਰ , PM ਮੋਦੀ ਆਉਣਗੇ ਤੜਕੇ:ਅੰਮ੍ਰਿਤਸਰ : ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਲੱਗਭਗ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਯਾਨੀ ਭਲਕੇ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨਗੇ। ਇਸ ਮੌਕੇ ਭਾਰਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਤੇ ਸਿਆਸੀ ਨੇਤਾ ਇਸ ਉਦਘਾਟਨ ਵਿਚ ਸ਼ਾਮਲ ਹੋਣਗੇ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਦਘਾਟਨ ਸਮਾਰੋਹ ਸਬੰਧੀ ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। [caption id="attachment_357835" align="aligncenter" width="300"]Kartarpur Corridor opening ceremony EX Pm Manmohan Singh Arrived at Amritsar , PM Modi morning ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਪੁੱਜੇ ਅੰਮ੍ਰਿਤਸਰ , PM ਮੋਦੀ ਆਉਣਗੇ ਤੜਕੇ[/caption] ਇਸ ਦੇ ਲਈ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਸਾਮਿਲ ਹੋਣ ਲਈ ਦੇਰ ਸ਼ਾਮ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਹਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਸਵੇਰੇ ਕਰੀਬ 8.20 ਵਜੇ ਪੁੱਜਣਗੇ। ਜਿਸ ਤੋਂ ਬਾਅਦ ਉਹ ਸੁਲਤਾਨਪੁਰ ਲੋਧੀ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋਣਗੇ। ਦੱਸਿਆ ਜਾਂਦਾ ਹੈ ਕਿ ਇਸ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਅੰਮ੍ਰਿਤਸਰ ਪੁੱਜ ਗਏ ਹਨ। [caption id="attachment_357837" align="aligncenter" width="300"]Kartarpur Corridor opening ceremony EX Pm Manmohan Singh Arrived at Amritsar , PM Modi morning ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਪੁੱਜੇ ਅੰਮ੍ਰਿਤਸਰ , PM ਮੋਦੀ ਆਉਣਗੇ ਤੜਕੇ[/caption] ਓਧਰ ਪਾਕਿਸਤਾਨ ਵੱਲੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪਾਕਿਸਤਾਨ ਨੇ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਸਮਾਰੋਹ ਰੱਖਿਆ ਗਿਆ ਹੈ। ਜਿਸ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਨਗੇ। ਜਿਸ ਤੋਂ ਬਾਅਦ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦਿੱਤਾ ਜਾਵੇਗਾ। [caption id="attachment_357838" align="aligncenter" width="300"]Kartarpur Corridor opening ceremony EX Pm Manmohan Singh Arrived at Amritsar , PM Modi morning ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਸਾਬਕਾ ਪ੍ਰਧਾਨ ਮੰਤਰੀ ਪੁੱਜੇ ਅੰਮ੍ਰਿਤਸਰ , PM ਮੋਦੀ ਆਉਣਗੇ ਤੜਕੇ[/caption] ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਨੂੰ ਅਸਲ ਰੂਪ ਦੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਇਕ ਸਤਿਕਾਰਯੋਗ ਤੀਰਥ ਸਥਾਨ ਹੈ , ਜਿੱਥੇ ਬਾਬੇ ਨਾਨਕ ਨੇ ਆਪਣੀ ਜ਼ਿੰਦਗੀ ਦੇ ਅੰਤਿਮ 14 ਸਾਲ 1582 ਤੋਂ ਸੰਮਤ 1596 ਤੱਕ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਅਤੇ ਸੰਗਤਾਂ ਨੂੰ ਦਸਾਂ ਨਹੁੰਆਂ ਦੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਉਪਦੇਸ਼ ਦਿੰਦਿਆਂ ਬਿਤਾਏ ਅਤੇ ਇਸੇ ਸਥਾਨ ‘ਤੇ ਹੀ ਉਹ ਸੰਮਤ 1596 ਈ: ਵਿਚ ਜੋਤੀ ਜੋਤ ਸਮਾ ਗਏ ਸਨ। ਇਸ ਕਰਕੇ ਇਸ ਸਥਾਨ ਦਾ ਵੀ ਇਤਿਹਾਸ ਵਿਚ ਵੱਡਾ ਮਹੱਤਵ ਹੈ। ਸਿੱਖ ਸੰਗਤਾਂ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਲੋਕਾਂ ਵਿਚ ਇਸ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਹਮੇਸ਼ਾ ਤੀਬਰ ਇੱਛਾ ਰਹੀ ਹੈ, ਜਿਹੜੀ ਕਿ ਹੁਣ ਪੂਰੀ ਹੋਣ ਜਾ ਰਹੀ ਹੈ। -PTCNews


Top News view more...

Latest News view more...