Wed, Apr 24, 2024
Whatsapp

ਕੀ ਝੂਠਾ ਪਿਆ ਇਮਰਾਨ ਖਾਨ ਦਾ ਦਾਅਵਾ? ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਹੋਵੇਗਾ ਜ਼ਰੂਰੀ: ਪਾਕਿ ਫੌਜ

Written by  Jashan A -- November 07th 2019 01:25 PM -- Updated: November 07th 2019 01:41 PM
ਕੀ ਝੂਠਾ ਪਿਆ ਇਮਰਾਨ ਖਾਨ ਦਾ ਦਾਅਵਾ? ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਹੋਵੇਗਾ ਜ਼ਰੂਰੀ: ਪਾਕਿ ਫੌਜ

ਕੀ ਝੂਠਾ ਪਿਆ ਇਮਰਾਨ ਖਾਨ ਦਾ ਦਾਅਵਾ? ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਹੋਵੇਗਾ ਜ਼ਰੂਰੀ: ਪਾਕਿ ਫੌਜ

ਕੀ ਝੂਠਾ ਪਿਆ ਇਮਰਾਨ ਖਾਨ ਦਾ ਦਾਅਵਾ? ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਹੋਵੇਗਾ ਜ਼ਰੂਰੀ: ਪਾਕਿ ਫੌਜ,ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਯੂ-ਟਰਨ ਲੈ ਲਿਆ ਹੈ ਤੇ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਕਰ ਦਿੱਤਾ ਹੈ। ਨਿਊਜ਼ ਏਜੰਸੀ ANI ਮੁਤਾਬਕ ਪਾਕਿਸਤਾਨ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗ਼ਫ਼ੂਰ ਨੇ ਕਿਹਾ ਹੈ ਕਿ ਜਿਹੜੇ ਸਿੱਖ ਸ਼ਰਧਾਲੂ ਦਰਸ਼ਨਾਂ ਲਈ ਆ ਰਹੇ ਹਨ, ਉਨ੍ਹਾਂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਸਪੋਰਟ ਜ਼ਰੀਏ ਪਾਕਿਸਾਤਨ ਵਿਚ ਐਂਟਰੀ ਹੋਣਾ ਹੀ ਕਾਨੂੰਨੀ ਹੈ।ਉਨ੍ਹਾਂ ਕਿਹਾ ਕਿ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਲਾਂਘੇ ਤੋਂ ਇਕ ਇੰਚ ਵੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਹੋਰ ਪੜ੍ਹੋ: ਲੁਧਿਆਣਾ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ,ਤਿੰਨ ਗੰਭੀਰ ਜ਼ਖ਼ਮੀ https://twitter.com/ANI/status/1192320866505261057?s=20 ਤੁਹਾਨੂੰ ਦੱਸ ਦਈਏ ਕਿ ਲੋਕਾਂ ਲਈ ਵੱਡੀ ਸਮੱਸਿਆ ਬਣ ਰਹੀ ਹੈ ਕਿ ਪਾਸਪੋਰਟ ਜ਼ਰੂਰੀ ਹੈ ਜਾਂ ਨਹੀਂ। ਹਾਲਾਂਕਿ ਰਜਿਸਟ੍ਰੇਸ਼ਨ ਲਈ ਜਾਰੀ ਕੀਤੀ ਗਈ ਵੈੱਬਸਾਈਟ 'ਚ ਪਾਸਪੋਰਟ ਲਾਜ਼ਮੀ ਹੈ, ਪਰ ਪਾਕਿ ਸਰਕਾਰ ਨੇ ਪਾਸਪੋਰਟ ਦੀ ਸ਼ਰਤ ਹਟਾਉਣ ਲਈ ਸਿਰਫ਼ ਟਵੀਟ ਕੀਤਾ ਅਤੇ ਕੋਈ ਵੀ ਲਿਖ਼ਤੀ ਪੱਤਰ ਜਾਰੀ ਨਹੀਂ ਕੀਤਾ। ਜਿਸ ਕਰਕੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਪਾਕਿ ਸਰਕਾਰ ਪਾਸਪੋਰਟ ਦੀ ਸ਼ਰਤ ਖ਼ਤਮ ਕਰਦੀ ਹੈ ਤਾਂ ਸ਼ਰਧਾਲੂਆਂ ਨੂੰ ਬਹੁਤ ਫ਼ਾਇਦਾ ਹੋਵੇਗਾ ,ਕਿਉਂਕਿ ਪਿੰਡਾਂ ਦੇ ਵਿੱਚ ਜ਼ਿਆਦਾਤਰ  ਲੋਕਾਂ ਕੋਲ ਪਾਸਪੋਰਟ ਨਹੀਂ ਹਨ। ਲਾਂਘਾ ਖੁੱਲਣ 'ਚ ਮਹਿਜ਼ 2 ਦਿਨ ਦਾ ਸਮਾਂ ਰਹਿ ਗਿਆ ਹੈ ਤੇ ਪਾਕਿ ਵੱਲੋਂ ਇਸ ਤਰ੍ਹਾਂ ਦਾ ਬਿਆਨ ਆਉਣਾ ਸ਼ਰਧਾਲੂਆਂ ਲਈ ਸਿਰਦਰਦੀ ਬਣ ਰਿਹਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਐਲਾਨ ਕੀਤਾ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਲਾਜ਼ਮੀ ਨਹੀਂ ਹੋਵੇਗਾ। ਖਾਨ ਨੇ ਕਿਹਾ ਸੀ ਕਿ ਸਿੱਖ ਸ਼ਰਧਾਲੂ ਕੋਈ ਵੀ ਵੈਲਿਡ ਪਛਾਣ ਪੱਤਰ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। -PTC News


Top News view more...

Latest News view more...