ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 3 ਅੱਤਵਾਦੀ ਢੇਰ, DSP ਸ਼ਹੀਦ

dsp
ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 3 ਅੱਤਵਾਦੀ ਢੇਰ, DSP ਸ਼ਹੀਦ

ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 3 ਅੱਤਵਾਦੀ ਢੇਰ, DSP ਸ਼ਹੀਦ,ਕੁਲਗਾਮ: ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ‘ਚ ਡੀ. ਐੱਸ. ਪੀ. ਅਮਨ ਠਾਕੁਰ ਸ਼ਹੀਦ ਹੋ ਗਏ ਹਨ ਅਤੇ 1 ਹੋਰ ਅਧਿਕਾਰੀ ਦੇ ਗੰਭੀਰ ਰੂਪ ਵਜੋਂ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

dsp
ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 3 ਅੱਤਵਾਦੀ ਢੇਰ, DSP ਸ਼ਹੀਦ

ਜਾਣਕਾਰੀ ਮੁਤਾਬਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫਿਲਹਾਲ ਆਪਰੇਸ਼ਨ ਜਾਰੀ ਹੈ। ਸ਼ਹੀਦ ਅਮਨ ਠਾਕੁਰ 2011 ਬੈਂਚ ਦੇ ਅਧਿਕਾਰੀ ਸਨ ਅਤੇ ਪਿਛਲੇ ਡੇਢ ਸਾਲ ਤੋਂ ਜੰਮੂ-ਕਸ਼ਮੀਰ ਪੁਲਸ ਦੇ ਅੱਤਵਾਦ ਰੋਕੂ ਸ਼ਾਖਾ ‘ਚ ਸਨ।


ਦੱਸਣਯੋਗ ਹੈ ਕਿ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੀ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਘਾਟੀ ਵਿਚ ਅੱਤਵਾਦੀਆਂ ਵਿਰੁੱਧ ਆਪਰੇਸ਼ਨ ਤੇਜ਼ ਕਰ ਦਿੱਤਾ ਹੈ।

-PTC News