Thu, Apr 25, 2024
Whatsapp

ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 3 ਨੂੰ 5-5 ਸਾਲ ਦੀ ਜੇਲ੍ਹ

Written by  Shanker Badra -- June 10th 2019 05:37 PM
ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 3 ਨੂੰ 5-5 ਸਾਲ ਦੀ ਜੇਲ੍ਹ

ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 3 ਨੂੰ 5-5 ਸਾਲ ਦੀ ਜੇਲ੍ਹ

ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 3 ਨੂੰ 5-5 ਸਾਲ ਦੀ ਜੇਲ੍ਹ:ਪਠਾਨਕੋਟ : ਜੰਮੂ ਕਸ਼ਮੀਰ ਦੇ ਕਠੂਆ 'ਚ ਅੱਠ ਸਾਲਾ ਬੱਚੀ ਨਾਲ ਹੋਏ ਜਬਰ-ਜ਼ਨਾਹ ਤੇ ਕਤਲ ਮਾਮਲੇ 'ਚ ਪਠਾਨਕੋਟ ਦੀ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਇਆ ਹੈ।ਇਸ ਮਾਮਲੇ 'ਚ ਅਦਾਲਤ ਨੇ ਸਾਂਜੀ ਰਾਮ, ਦੀਪਕ ਖਜੂਰੀਆ ਅਤੇ ਪ੍ਰਵੇਸ਼ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਇੱਕ -ਇੱਕ ਲੱਖ ਰੁਪਏ ਜ਼ੁਰਮਾਨਾ ਕੀਤਾ ਹੈ।ਇਸ ਦੇ ਇਲਾਵਾ ਅਦਾਲਤ ਨੇ ਆਨੰਦ ਦੱਤਾ, ਤਿਲਕ ਰਾਜ ਅਤੇ ਸੁਰਿੰਦਰ ਵਰਮਾ ਨੂੰ ਪੰਜ-ਪੰਜ ਸਾਲ ਦੀ ਸਜ਼ਾ ਸੁਣਾਈ ਹੈ ਅਤੇ 50-50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। [caption id="attachment_305174" align="aligncenter" width="300"]kathua rape case pathankot Court 3 sentenced Life sentence And 3 to 5-5 year prison ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 3 ਨੂੰ 5-5 ਸਾਲ ਦੀ ਜੇਲ੍ਹ[/caption] ਇਸ ਤੋਂ ਪਹਿਲਾਂ ਅੱਜ ਸਵੇਰੇ 7 ਮੁਲਜ਼ਮਾਂ ਨੂੰ ਪਠਾਨਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ 'ਚੋਂ ਅਦਾਲਤ ਨੇ 6 ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਨ੍ਹਾਂ 'ਚ 2 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ ਜਦਕਿ 1 ਨੂੰ ਬਰੀ ਕਰ ਦਿੱਤਾ ਸੀ।ਇਸ ਫ਼ੈਸਲੇ ਦੇ ਮੱਦੇਨਜ਼ਰ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।ਦੱਸਿਆ ਜਾਂਦਾ ਹੈ ਕਿ ਇਸ ਮਾਮਲੇ 'ਚ ਜ਼ਿਲਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਦਾਲਤ ਨੇ ਬੀਤੇ ਦਿਨੀਂ ਆਖਰੀ ਦੌਰ ਦੀ ਸੁਣਵਾਈ ਤੇ ਬਹਿਸ ਪੂਰੀ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ ਸੀ। [caption id="attachment_305172" align="aligncenter" width="300"]kathua rape case pathankot Court 3 sentenced Life sentence And 3 to 5-5 year prison ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 3 ਨੂੰ 5-5 ਸਾਲ ਦੀ ਜੇਲ੍ਹ[/caption] ਦਰਅਸਲ 'ਚ ਬੀਤੇ ਸਾਲ 10 ਜਨਵਰੀ ਨੂੰ ਕਠੂਆ ਜ਼ਿਲ੍ਹੇ ਦੇ ਛੋਟੇ ਜਿਹੇ ਪਿੰਡ ਦੀ ਬੱਚੀ ਨਾਲ ਮੰਦਰ ਵਿੱਚ ਕਥਿਤ ਤੌਰ 'ਤੇ ਬੰਧਕ ਬਣਾ ਕੇ ਬਲਾਤਕਾਰ ਕੀਤਾ ਗਿਆ ਸੀ।ਉਸ ਨੂੰ ਚਾਰ ਦਿਨ ਤੱਕ ਬੇਹੋਸ਼ ਰੱਖਿਆ ਗਿਆ ਸੀ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ ਸੀ।ਇਸ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਨੇ ਗ੍ਰਾਮ ਪ੍ਰਧਾਨ ਸਾਂਜੀ ਰਾਮ, ਉਸ ਦੇ ਪੁੱਤਰ ਵਿਸ਼ਾਲ, ਨਾਬਾਲਗ ਭਤੀਜੇ ਅਤੇ ਉਸ ਦੇ ਦੋਸਤ ਆਨੰਦ ਦੱਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦੀਪਕ ਖਜੂਰੀਆ ਤੇ ਸੁਰਿੰਦਰ ਵਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। [caption id="attachment_305171" align="aligncenter" width="300"]kathua rape case pathankot Court 3 sentenced Life sentence And 3 to 5-5 year prison ਕਠੂਆ ਜਬਰ ਜ਼ਨਾਹ ਤੇ ਕਤਲ ਮਾਮਲੇ 'ਚ 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਅਤੇ 3 ਨੂੰ 5-5 ਸਾਲ ਦੀ ਜੇਲ੍ਹ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫ਼ਤਿਹਵੀਰ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ , ਆਰਮੀ ਨੇ ਸੰਭਾਲਿਆ ਮੋਰਚਾ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੈਸ਼ਨ ਜੱਜ ਨੇ ਅੱਠ ਮੁਲਜ਼ਮਾਂ ਵਿੱਚੋਂ ਸੱਤ ਖ਼ਿਲਾਫ਼ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਹੇਠ ਮੁਕੱਦਮੇ ਦੀ ਸੁਣਵਾਈ ਕੀਤੀ ਹੈ।ਇਸ ਤੋਂ ਪਹਿਲਾਂ ਕਠੂਆ ਵਿੱਚ ਹੀ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਸੀ ਪਰ ਫਿਰ ਹਾਲਾਤ ਵਿਗੜਦੇ ਦੇਖ ਸੁਪਰੀਮ ਕੋਰਟ ਨੇ ਮਾਮਲਾ ਪਠਾਨਕੋਟ ਅਦਾਲਤ ਵਿੱਚ ਭੇਜ ਦਿੱਤਾ ਸੀ।ਇਸ ਮਾਮਲੇ ਨੇ ਵੱਡਾ ਸਿਆਸੀ ਭੂਚਾਲ ਲਿਆਂਦਾ ਸੀ। -PTCNews


Top News view more...

Latest News view more...