ਕੇਜਰੀਵਾਲ ਨੇ ਦਿੱਲੀ 'ਚ ਇਕ ਵੀ ਸਿੱਖ ਮੰਤਰੀ ਨਹੀਂ ਬਣਾਇਆ: ਪੀਐਮ ਮੋਦੀ
ਅਬੋਹਰ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਸਿਰਫ਼ ਚਾਰ ਦਿਨ ਬਾਕੀ ਰਹਿ ਗਏ ਹਨ। ਇਸ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਅਬੋਹਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣ ਰੈਲੀ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕੇਜਰੀਵਾਲ ਨੂੰ ਪੰਜਾਬ ਵਿੱਚੋਂ ਵੋਟ ਮੰਗਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਵਿੱਚ ਇਕ ਵੀ ਸਿੱਖ ਨੂੰ ਮੰਤਰੀ ਨਹੀਂ ਬਣਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬੀਆਂ ਨੂੰ ਸਮਝਣਾ ਚਾਹੀਦਾ ਹੈ ਕਿ ਕੇਜਰੀਵਾਲ ਪੰਜਾਬ ਦੇ ਪੱਖੀ ਨਹੀਂ ਹੈ।
ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦਾ ਏਜੰਡਾ ਪੰਜਾਬ ਪੱਖੀ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੀਐਸਐਫ ਦੇ ਅਧਿਕਾਰ ਵਧਾਉਣ ਸਮੇਂ ਕਾਂਗਰਸ ਨੇ ਮੁੱਦਾ ਬਣਾਇਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਹਮੇਸ਼ਾ ਦੇਸ਼ ਦੇ ਵਿਰੋਧੀਆਂ ਦਾ ਸਾਥ ਦਿੰਦੀ ਹੈ।
ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਇਹ ਚੋਣਾਂ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਵੋਟ ਸੋਚ ਸਮਝ ਕੇ ਪਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਬਚਾਉਣ ਲਈ ਨਵਾਂ ਪੰਜਾਬ ਸਿਰਜਣ ਲਈ ਇਹ ਜ਼ਰੂਰੀ ਹੈ।
ਇਹ ਵੀ ਪੜ੍ਹੋ:ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਕੀਤੇ ਰੱਦ
-PTC News