ਮੁੱਖ ਖਬਰਾਂ

Punjab Assembly elections 2022: ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ

By Riya Bawa -- November 23, 2021 1:11 pm -- Updated:Feb 15, 2021

Arvind Kejriwal in Punjab: ਪੰਜਾਬ ਚੋਣਾਂ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਦੇ ਸਕੂਲਾਂ ਦੀ ਹਾਲਤ ਠੀਕ ਨਹੀਂ ਹੈ। 24 ਲੱਖ ਬੱਚਿਆਂ ਦਾ ਭਵਿੱਖ ਹਨੇਰੇ ਵਿੱਚ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕ ਨਹੀਂ ਹਨ। ਉਨ੍ਹਾਂ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਕੂਲੀ ਸਿੱਖਿਆ ਦਾ ਸੁਧਾਰ ਕੀਤਾ ਜਾਵੇਗਾ।

ਚੰਨੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸੀਐਮ ਕੇਜਰੀਵਾਲ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੀ ਜਾਣਦੀ ਹੈ ਕਿ ਸਕੂਲ ਨੂੰ ਕਿਵੇਂ ਠੀਕ ਕਰਨਾ ਹੈ ਅਤੇ ਕੋਈ ਪਾਰਟੀ ਨਹੀਂ ਜਾਣਦੀ। ਕਈ ਰਾਜਾਂ ਵਿੱਚ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਹਨ, ਉਨ੍ਹਾਂ ਨਾਲ ਸਕੂਲ ਦੀ ਹਾਲਤ ਠੀਕ ਨਹੀਂ ਹੋਈ। ਮੈਂ ਪੰਜਾਬ ਦੇ ਅਧਿਆਪਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਾ ਹਾਂ।

ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਇੱਥੇ ਅਧਿਆਪਕਾਂ ਦੀ ਹਾਲਤ ਬਹੁਤ ਖਰਾਬ ਹੈ। ਸਾਡੀ ਸਰਕਾਰ ਆਉਣ 'ਤੇ ਸੂਬੇ ਦੇ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿੱਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ।

-ਇਸ ਤੋਂ ਇਲਾਵਾ ਕਿਸੇ ਵੀ ਅਧਿਆਪਕ ਤੋਂ ਬੀਐਲਓ ਜਾਂ ਕਿਸੇ ਹੋਰ ਤਰ੍ਹਾਂ ਦੀ ਕੋਈ ਵੀ ਡਿਊਟੀ ਨਹੀਂ ਕਰਵਾਈ ਜਾਵੇਗੀ। ਦਿੱਲੀ 'ਚ ਜੋ ਸੁਧਾਰ ਹੋਏ ਹਨ ਉਹ ਸੁਧਾਰ ਦਿੱਲੀ ਦੇ ਅਧਿਆਪਕਾਂ ਨੇ ਕੀਤੇ, ਅਸੀਂ ਸਿਰਫ ਵਧੀਆ ਮਾਹੌਲ ਦਿੱਤਾ ਹੈ।

-ਪੰਜਾਬ ਅੰਦਰ ਵੀ ਮਾਹੌਲ ਬਦਲਾਂਗੇ, ਟੀਚਰਾਂ ਨਾਲ ਮਿਲ ਕੇ ਕੰਮ ਕਰਾਂਗੇ। ਮਸੌਦਾ ਤਿਆਰ ਕੀਤਾ ਜਾ ਰਿਹਾ ਹੈ। ਜਿਹੜੇ ਟੀਚਰ ਕੱਚੇ ਹਨ, ਜਿਨਾਂ ਨੂੰ 18 ਸਾਲ ਕੰਮ ਕਰਨ ਤੋਂ ਬਾਅਦ 10000 ਰੁਪਏ ਮਿਲ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਭਾਵੇਂ ਠੇਕੇ ਤੇ ਹੋਣ ਜਾਂ ਆਊਟਸਾਰਸਿੰਗ 'ਤੇ ਹੋਣ।

ਚੰਡੀਗੜ੍ਹ ਕੋਲ ਅਧਿਆਪਕ ਪਾਣੀ ਦੇ ਟੈਂਕੀ ਤੇ ਚੜੇ ਹੋਏ ਹਨ ਅਤੇ ਦੀਵਾਲੀ ਵੀ ਉਨ੍ਹਾਂ ਨੇ ਉਥੇ ਮਨਾਈ ਤੇ ਇਸ ਬਾਰੇ ਕੇਜਰੀਵਾਲ ਨੇ ਕਿਹਾ ਕਿ ਚੰਨੀ ਸਾਹਿਬ ਨੂੰ ਬੇਨਤੀ ਉਨ੍ਹਾਂ ਦੀਆਂ ਮੰਗਾਂ ਮੰਨੋ। ਚੰਨੀ ਸਾਹਿਬ ਨੂੰ ਅਪੀਲ ਹੈ ਕਿ ਤੁਸੀਂ ਇਹਨਾਂ ਅਧਿਆਪਕਾਂ ਦੀ ਮੰਗ ਪੂਰੀ ਕਰੋ। ਜੇਕਰ ਤੁਸੀਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਾਡੀ ਸਰਕਾਰ ਆਉਣ 'ਤੇ ਅਸੀਂ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਾਂਗੇ। ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇ ਕੇ ਦੇਖੋ, ਪੰਜਾਬ 'ਚ ਪਰਿਵਰਤਨ ਆਵੇਗਾ। ਆਉਂਦੀਆਂ ਚੋਣਾਂ ਪੰਜਾਬ ਦਾ ਭਵਿੱਖ ਬਦਲ ਸਕਦੀਆਂ ਹਨ।

ਅਧਿਆਪਕਾਂ ਨੂੰ ਦਿੱਤੀਆਂ ਇਹ 8 ਗਰੰਟੀਆਂ---

ਪੰਜਾਬ ਦੇ ਅੰਦਰ ਅਧਿਆਪਕਾਂ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ।
ਜਿੰਨੇ ਅਧਿਆਪਕ ਆਊਟ ਸੌਰਸ ਜਾ ਠੇਕੇ 'ਤੇ ਕੰਮ ਕਰ ਰਹੇ ਨੇ ਸਭ ਨੂੰ ਪੱਕਾ ਕੀਤਾ ਜਾਵੇਗਾ।
ਪੰਜਾਬ ਦੇ ਅੰਦਰ ਅਧਿਆਪਕਾਂ ਨੂੰ ਵਧੀਆ ਮਾਹੌਲ ਦੇਵਾਗੇ ਤੇ ਸਿੱਖਿਆ ਦੇ ਖੇਤਰ 'ਚ ਕ੍ਰਾਂਤੀ ਲੈ ਕੇ ਆਵਾਂਗੇ।
ਅਧਿਆਪਕਾਂ ਦਾ ਤਬਾਦਲਾ ਉਨ੍ਹਾਂ ਦੀ ਮਰਜੀ ਅਨੁਸਾਰ ਉਨ੍ਹਾਂ ਦੇ ਘਰ ਨੇੜੇ ਹੋਵੇਗਾ।
ਅਧਿਆਪਕਾਂ ਸਿਰਫ਼ ਪੜ੍ਹਾਉਣ ਦਾ ਕੰਮ, ਨਾਨ ਟੀਚਿੰਗ ਦਾ ਸਾਰਾ ਕੰਮ ਵਾਪਸ ਲਿਆ ਜਾਵੇਗਾ।
ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਹੋਰ ਵੱਡੀਆਂ ਸੰਸਥਾਵਾਂ 'ਚ ਸਿਖਲਾਈ ਲਈ ਭੇਜਿਆ ਜਾਵੇਗਾ।
ਪ੍ਰੋਮੋਸ਼ਨ ਸਮੇਂ ਅਨੁਸਾਰ ਹੋਵੇਗੀ।
ਸਾਰੇ ਅਧਿਆਪਕਾਂ ਅਤੇ ਉਨਾਂ ਦੇ ਪਰਿਵਾਰਾਂ ਦਾ ਕੈਸ਼ਲੈੱਸ ਬੀਮਾ ਕੀਤਾ ਜਾਵੇਗਾ।

-PTC News