
ਖ਼ੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੇ ਖ਼ਿਲਾਫ਼ ਕਿਸਾਨਾਂ ‘ਚ ਅਜੇ ਵੀ ਗੁੱਸਾ ਹੈ। ਖ਼ੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਉਹ ਦਿੱਲੀ ‘ਚ ਆਉਣ ਦੀ ਪੂਰੀ ਕੋਸ਼ਿਸ਼ ‘ਚ ਲੱਗੇ ਹੋਏ ਹਨ। ਹਾਲਾਂਕਿ ਕਈ ਜੱਥੇਬੰਦੀਆਂ ਦਿੱਲੀ ਤਕ ਪਹੁੰਚ ਵੀ ਗਈਆਂ ਹਨ। ਦਿੱਲੀ ਤੋਂ ਸਾਰੇ ਰਾਜਾਂ ਦੀਆਂ ਸੀਮਾਵਾਂ ਨੂੰ ਸੀਲ ਵੀ ਕੀਤਾ ਗਿਆ, ਪਰ ਫਿਰ ਵੀ ਕਿਸਾਨਾਂ ਨੇ ਰਾਜਧਾਨੀ ‘ਚ ਐਂਟਰੀ ਕਰ ਲਈ । ਉਥੇ ਹੀ ਕਿਸਾਨ ਅੰਦੋਲਨ ਪੂਰੇ ਜੋਸ਼ ਨਾਲ ਦਿੱਲੀ ਸਰੱਹਦ ‘ਤੇ ਪਹੁੰਚੇ ਕਿਸਾਨਾਂ ਨੂੰ ਡੱਕਣ ਲਈ ਕੇਂਦਰ ਸਰਕਾਰ ਨੇ ਦਿੱਲੀ ਅੰਦਰ ਕਿਸਾਨਾਂ ਨੂੰ ਰੋਕਣ ਲਈ 9 ਸਟੇਡੀਅਮਾਂ ਨੂੰ ਆਰਜੀ ਜੇਲਾਂ ਬਣਾਉਣ ਦੀ ਤਿਆਰੀ ਕੀਤੀ ਸੀ, ਜਿਸ ‘ਤੇ ਕੇਜਰੀਵਾਲ ਸਰਕਾਰ ਨੇ ਨਾਂਹ ਕਰਦਿਆਂ ਪਾਣੀ ਫੇਰ ਦਿੱਤਾ ਹੈ।
ਕਿਸਾਨ ਅੰਦੋਲਨ ਪੂਰੇ ਜੋਸ਼ ਨਾਲ ਦਿੱਲੀ ਸਰੱਹਦ ‘ਤੇ ਪਹੁੰਚ ਗਿਆ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਦਿੱਲੀ ਅੰਦਰ ਕਿਸਾਨਾਂ ਨੂੰ ਰੋਕਣ ਲਈ 9 ਸਟੇਡੀਅਮਾਂ ਨੂੰ ਆਰਜੀ ਜੇਲਾਂ ਬਣਾਉਣ ਦੀ ਤਿਆਰੀ ਕੀਤੀ ਸੀ, ਜਿਸ ‘ਤੇ ਕੇਜਰੀਵਾਲ ਸਰਕਾਰ ਨੇ ਨਾਂਹ ਕਰਦਿਆਂ ਪਾਣੀ ਫੇਰ ਦਿੱਤਾ ਹੈ। ਸਰਕਾਰ ਨੇ ਦਿੱਲੀ ਪੁਲਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ (ਆਰਜੀ) ਜੇਲ੍ਹ ਬਣਾਉਣ ਦੀ ਮੰਗ ਠੁਕਰਾ ਦਿੱਤੀ । ਦਿੱਲੀ ਪੁਲਸ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ।
ਕੇਜਰੀਵਾਲ ਨੇ ਫੇਰਿਆ ਉੱਮੀਦਾਂ ‘ਤੇ ਪਾਣੀ
ਆਮ ਆਦਮੀ ਪਾਰਟੀ ‘ਆਪ’ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ ਹੈ। ਇਸ ਟਵੀਟ ‘ਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ, ਖੇਡ ਮੈਦਾਨਾਂ ਨੂੰ ਜੇਲ ਬਣਾਉਣ ਦੀ ਅਰਜ਼ੀ ਨਾਮਜ਼ੂਰ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨ ਲੈਣੀ ਚਾਹੀਦੀਆਂ ਹਨ। ਦੱਸਣਯੋਗ ਹੈ ਕਿ ਦਿੱਲੀ ਪੁਲਸ ਨੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਤੋਂ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮਨਜ਼ੂਰੀ ਮੰਗੀ ਹੈ।
ਇਹ ਮਨਜ਼ੂਰੀ ਇਸ ਲਈ ਮੰਗੀ ਗਈ ਹੈ, ਕਿਉਂਕਿ ਕੋਰੋਨਾ ਦਾ ਸਮਾਂ ਹੈ। ਜਦੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤਾਂ ਉਨ੍ਹਾਂ ਨੇ ਇਕ ਜਗ੍ਹਾ ਨਹੀਂ ਰੱਖਿਆ ਜਾ ਸਕਦਾ।ਦੱਸ ਦਈਏ ਕਿ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਸਰਹੱਦ ‘ਤੇ ਪਹੁੰਚ ਚੁਕੇ ਹਨ। ਉੱਥੇ ਕਿਸਾਨਾਂ ਅਤੇ ਪੁਲਸ ਦਰਮਿਆਨ ਝੜਪ ਦੇਖਣ ਨੂੰ ਮਿਲ ਰਹੀ ਹੈ। ਪੁਲਸ ਵਲੋਂ ਕਿਸਾਨਾਂ ‘ਤੇ ਲਾਠੀਚਾਰਜ, ਪਾਣੀ ਦੀਆਂ ਤੋਪਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਹੰਝੂ ਗੈਸ ਦੇ ਗੋਲ਼ੇ ਵੀ ਦਾਗ਼ੇ ਜਾ ਰਹੇ ਹਨ।