Advertisment

ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ, CM ਮਾਨ ਨਾਲ ਦਿੱਲੀ ਏਅਰਪੋਰਟ ਲਈ ਬੱਸਾਂ ਨੂੰ ਦੇਣਗੇ ਹਰੀ ਝੰਡੀ

author-image
Pardeep Singh
Updated On
New Update
ਕੇਜਰੀਵਾਲ 15 ਜੂਨ ਨੂੰ ਆਉਣਗੇ ਪੰਜਾਬ, CM ਮਾਨ ਨਾਲ ਦਿੱਲੀ ਏਅਰਪੋਰਟ ਲਈ ਬੱਸਾਂ ਨੂੰ ਦੇਣਗੇ ਹਰੀ ਝੰਡੀ
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਸੀ ਕਿ 15 ਜੂਨ ਨੂੰ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ।ਇਸ ਬੱਸ ਸੇਵਾ ਨੂੰ ਹਰੀ ਝੰਡੀ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਪੰਜਾਬ ਆ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸੀਐਮ ਕੇਜਰੀਵਾਲ 15 ਜੂਨ ਨੂੰ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕਰਨਗੇ। ਇਸ ਬਾਰੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰੈਸ ਵਾਰਤਾ ਵਿੱਚ ਜਾਣਕਾਰੀ ਦਿੱਤੀ ਸੀ।
Advertisment
ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਹੋਵੇਗੀ । 15 ਜੂਨ ਤੋਂ ਇਸ ਦੀ ਬੁਕਿੰਗ http://www.punbusonline.com/ ਤੇ http://www.pepsuonline.com 'ਤੇ ਸ਼ੁਰੂ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ।
Advertisment
publive-image ਤੁਹਾਨੂੰ ਦੱਸ ਦੇਈਏ ਕਿ ਪ੍ਰਾਈਵੇਟ ਬੱਸ ਉੱਤੇ 3000 ਦੇ ਕਰੀਬ ਕਿਰਾਇਆ ਵਸੂਲਿਆ ਜਾਂਦਾ ਹੈ ਪਰ ਹੁਣ ਸਰਕਾਰੀ ਬੱਸ ਉੱਤੇ ਅੰਮ੍ਰਿਤਸਰ ਤੋਂ 1320, ਜਲੰਧਰ ਤੋਂ 1170 ਰੁਪਏ ਅਤੇ ਲੁਧਿਆਣਾ ਤੋਂ ਦਿੱਲੀ ਦੇ ਸਿਰਫ਼ 1000 ਰੁਪਏ ਵਿੱਚ ਹੀ ਪਹੁੰਚ ਸਕਦੇ ਹਨ। publive-image ਇਹ ਵੀ ਪੜ੍ਹੋ:Delhi Fire: ਕਰੋਲ ਬਾਗ ਦੇ ਗੱਫਾਰ ਮਾਰਕੀਟ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 39 ਗੱਡੀਆਂpublive-image -PTC News-
latest-news punjab-news mann-government government-buses delhi-airport %e0%a8%95%e0%a9%87%e0%a8%9c%e0%a8%b0%e0%a9%80%e0%a8%b5%e0%a8%be%e0%a8%b2-15-%e0%a8%9c%e0%a9%82%e0%a8%a8-%e0%a8%a8%e0%a9%82%e0%a9%b0-%e0%a8%86%e0%a8%89%e0%a8%a3%e0%a8%97%e0%a9%87-%e0%a8%aa%e0%a9%b0 cm-%e0%a8%ae%e0%a8%be%e0%a8%a8-%e0%a8%a8%e0%a8%be%e0%a8%b2-%e0%a8%a6%e0%a8%bf%e0%a9%b1%e0%a8%b2%e0%a9%80-%e0%a8%8f%e0%a8%85%e0%a8%b0%e0%a8%aa%e0%a9%8b%e0%a8%b0%e0%a8%9f-%e0%a8%b2%e0%a8%88-%e0%a8%ac
Advertisment

Stay updated with the latest news headlines.

Follow us:
Advertisment