Punjab Assembly elections 2022: 3 ਦਿਨਾਂ ਦੇ ਦੌਰੇ 'ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
Arvind Kejriwal to visit Punjab: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਗਰਮਾਇਆ ਹੋਇਆ ਹੈ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਲੀਡਰ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ ਕਰ ਰਹੇ ਹਨ।
ਇਸ ਵਾਰ ਕੇਜਰੀਵਾਲ 30 ਦਸੰਬਰ ਤੋਂ 3 ਦਿਨਾਂ ਦੇ ਪੰਜਾਬ ਦੌਰੇ 'ਤੇ ਆਉਣਗੇ। ਕੇਜਰੀਵਾਲ ਚੰਡੀਗੜ੍ਹ, ਜਲੰਧਰ ਤੇ ਅੰਮ੍ਰਿਤਸਰ ਜਾਣਗੇ। ਕੇਜਰੀਵਾਲ 30 ਦਸੰਬਰ ਨੂੰ ਚੰਡੀਗੜ੍ਹ 'ਚ 'ਵਿਜੈ ਮਾਰਚ' ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਆ ਰਹੇ ਹਨ। ਇਸੇ ਤਰ੍ਹਾਂ ਕਾਂਗਰਸੀ ਲੀਡਰ ਰਾਹੁਲ ਗਾਂਧੀ ਵੀ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਦੇ ਦੌਰੇ ਉੱਪਰ ਆ ਰਹੇ ਹਨ। ਵੱਡੇ ਲੀਡਰਾਂ ਦੀ ਪੰਜਾਬ ਫੇਰੀ ਨਾਲ ਹੀ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾ ਜਾਏਗਾ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਕਈ ਦੌਰੇ ਕਰ ਚੁੱਕੇ ਹਨ। ਦੂਜੇ ਪਾਸੇ ਕਾਂਗਰਸ ਤੇ ਬੀਜੇਪੀ ਦੇ ਕੌਮੀ ਲੀਡਰ ਅਜੇ ਤੱਕ ਪੰਜਾਬ ਨਹੀਂ ਆਏ। ਹੁਣ ਕੇਜਰੀਵਾਲ ਦੇ ਟਾਕਰੇ ਲਈ ਕਾਂਗਰਸ ਰਾਹੁਲ ਗਾਂਧੀ ਨੂੰ ਪੰਜਾਬ ਦੇ ਚੋਣ ਮੈਦਾਨ ਵਿੱਚ ਉਤਾਰ ਰਹੀ ਹੈ।
-PTC News