ਮੁੱਖ ਖਬਰਾਂ

ਕੇਜਰੀਵਾਲ ਪੰਜਾਬ ਦੇ ਪਾਣੀ ਨੂੰ ਲੈ ਕੇ ਜਾਣਾ ਚਾਹੁੰਦਾ ਹੈ: ਸੁਖਬੀਰ ਸਿੰਘ ਬਾਦਲ

By Pardeep Singh -- February 16, 2022 12:38 pm -- Updated:February 16, 2022 1:26 pm

ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਲਈ ਮੋਗਾ ਦੇ ਧਰਮਕੋਟ ਵਿਖੇ ਪੁੱਜੇ। ਸੁਖਬੀਰ ਸਿੰਘ ਬਾਦਲ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਉੱਤੇ ਮੁਬਾਰਕਾਂ ਦਿੱਤੀਆ ਹਨ ਅਤੇ ਉਨ੍ਹਾਂ  ਨੇ ਪੰਜਾਬੀ ਗਾਇਕ ਦੀਪ ਸਿੱਧੂ ਦੀ ਹਾਦਸੇ ਦੌਰਾਨ ਹੋਈ ਮੌਤ ਉੱਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਉੱਤੇ ਨਿਸ਼ਾਨਾ ਸਾਧਿਆ। ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੋਤਾ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਤੁਹਾਡੀ ਮਾਂ ਪਾਰਟੀ ਹੈ ਇਸ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ। ਇਸ ਉਲਟ ਕਾਂਗਰਸ ਜਿਸ ਨੇ ਸ੍ਰੀ ਦਰਬਾਰ ਸਾਹਿਬ ਉਤੇ ਹਮਲਾ ਕਰਵਾਇਆ ਜੋ ਕਿ ਪੰਜਾਬ ਵਾਸੀ ਅਜੇ ਤਕ ਨਹੀਂ ਭੁੱਲੇ। ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਇਸ ਇਲਾਵਾ ਅਰਵਿੰਦ ਕੇਜਰੀਵਾਲ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ 20 ਵਿਧਾਇਕ ਪੰਜਾਬ ਵਿੱਚ ਸਨ, ਉਨ੍ਹਾਂ ਨੇ ਕੋਈ ਕੰਮ ਨਹੀਂ ਕਰਵਾਇਆ ਅਤੇ ਪਾਣੀ ਦਾ ਮੁੱਦੇ ਨੂੰ ਵੀ ਚੁੱਕਿਆ।'SAD manifesto best example of public service'

ਉਨ੍ਹਾਂ ਕਿਹਾ ਕੇਜਰੀਵਾਲ ਨੇ ਅਦਾਲਤ ਵਿਚ ਐਸ ਵਾਈ ਐਲ ਨਹਿਰ ਰਾਹੀਂ ਪਾਣੀ ਲਈ ਪਟੀਸ਼ਨ ਪਾਈ ਹੈ ਤੇ ਉਹ ਪੰਜਾਬ ਦਾ ਪਾਣੀ ਦਿੱਲੀ ਲਿਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ ਹਨ। ਕਿਸਾਨਾਂ ਦੇ ਟਿਊਬਵੈਲਾਂ ਦੇ ਬਿੱਲ ਮਾਫ ਕਰਨ ਵਾਲੀ ਇਕੋ ਪਾਰਟੀ ਅਕਾਲੀ ਦਲ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬਣਨ ਉਤੇ ਬਜ਼ੁਰਗਾਂ ਦੀ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ। ਕਾਂਗਰਸ ਵੱਲੋਂ ਕੱਟੇ ਗਏ ਸਾਰੇ ਨੀਲੇ ਕਾਰਡ ਦੁਬਾਰਾ ਬਣਾਏ ਜਾਣਗੇ।

ਘਰੇਲੂ ਔਰਤਾਂ ਵਾਸਤੇ ਵਿਸ਼ੇਸ਼ ਸਕੀਮ ਦਾ ਵੀ ਉਨ੍ਹਾਂ ਨੇ ਐਲਾਨ ਕੀਤਾ। ਬਿਜਲੀ ਬਿੱਲ ਵਿੱਚ ਪਹਿਲੀਆਂ 400 ਯੂਨਿਟਾਂ ਉਤੇ ਛੋਟ ਦਿੱਤੀ ਜਾਵੇਗੀ, ਗ਼ਰੀਬਾਂ ਨੂੰ ਪਲਾਟ ਦਿੱਤੇ ਜਾਣਗੇ ਅਤੇ ਲੋੜਵੰਦਾਂ ਨੂੰ ਪੱਕੇ ਮਕਾਨ ਵੀ ਬਣਾ ਕੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਿੱਖਿਆ ਦਾ ਢਾਂਚੇ ਵਿਚ ਸੁਧਾਰ ਕੀਤਾ ਜਾਵੇਗਾ। ਅਕਾਲੀ ਦਲ ਪੜ੍ਹਾਈ ਲਈ ਖਾਨਾਪੂਰਤੀ ਨਹੀਂ ਕਰੇਗਾ। ਐਕਟ ਪਾਸ ਕਰ ਕੇ ਬੱਚਿਆਂ ਨੂੰ ਪੜ੍ਹਾਈ ਵਿਚ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਬਾਹਰਲੇ ਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਬਿਨਾਂ ਵਿਆਜ ਦੇ 10 ਲੱਖ ਰੁਪਏ ਦਿੱਤੇ ਜਾਣਗੇ।

ਭਾਈ ਘਨ੍ਹੱਈਆ ਸਕੀਮਾਂ ਤਹਿਤ 10 ਲੱਖ ਰੁਪਏ ਦਾ ਇਲਾਜ ਕਰਵਾਇਆ ਜਾ ਸਕਦਾ ਹੈ। ਕਿਸਾਨਾਂ ਨੂੰ ਸਸਤਾ ਡੀਜਲ ਮੁਹੱਈਆ ਕਰਵਾਇਆ ਜਾਵੇਗਾ। ਖੇਤੀ ਬੀਮੇ ਤਹਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕਡ਼ ਦਿੱਤਾ ਜਾਵੇਗਾ। ਘੋੜਿਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਘੋੜੇ ਨੂੰ ਇਕ ਕਰੋੜ ਰੁਪਏ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਉਤੇ ਜਾਅਲੀ ਕੀਤੇ ਗਏ ਕੇਸ ਰੱਦ ਕੀਤੇ ਜਾਣਗੇ ਅਤੇ ਧੱਕੇਸ਼ਾਹੀ ਕਰਨ ਵਾਲੇ ਅਫਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਬਹੁਤ ਧੱਕੇਸ਼ਾਹੀ ਕੀਤੀ ਹੈ ਅਤੇ ਉਨ੍ਹਾਂ ਦੀ ਸਰਕਾਰ ਕੋਲ ਸਿਰਫ 4 ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਬਿਸਤਰਾ ਗੋਲ ਹੋ ਜਾਵੇਗਾ।

ਇਹ ਵੀ ਪੜ੍ਹੋ:ਦੀਪ ਸਿੱਧੂ ਨੂੰ ਅਨੋਖੀ ਸ਼ਰਧਾਂਜਲੀ, ਰੋਟੀ 'ਤੇ ਬਣਾਈ ਤਸਵੀਰ

-PTC News

  • Share